11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੀ.ਬੀ.ਐਸ.ਈ. ਨੇ 12ਵੀਂ ਜਮਾਤ ਦੀਆਂ ਸਕੈਨ ਕੀਤੀਆਂ ਉੱਤਰ ਪੱਤਰੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ 23 ਤੱਕ ਵਧਾਈ <br/>

Ad Position 21
No active advertisement
ਅਜੀਤ ਡੈਸਕ 20-05-2026
ਨਵੀਂ ਦਿੱਲੀ, 19 ਮਈ (ਪੀ. ਟੀ. ਆਈ.)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਨੇ ਆਪਣੀ ਵੈੱਬਸਾਈਟ 'ਤੇ ਤਕਨੀਕੀ ਸਮੱਸਿਆਵਾਂ ਦੇ ਕਾਰਨ ਮੁਲਾਂਕਣ ਕੀਤੀਆਂ ਗਈਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਦੀਆਂ ਸਕੈਨ ਕੀਤੀਆਂ ਕਾਪੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ ਇਕ ਦਿਨ ਲਈ ਵਧਾ ਦਿੱਤੀ ਹੈ | ਸੀ.ਬੀ.ਐਸ.ਈ. ਵਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਇਕ ਸਰਕੂਲਰ ਅਨੁਸਾਰ ਆਖਰੀ ਮਿਤੀ 22 ਤੋਂ ਵਧਾ ਕੇ 23 ਮਈ ਕਰ ਦਿੱਤੀ ਗਈ ਹੈ | ਸਰਕੂਲਰ ਵਿਚ ਕਿਹਾ ਗਿਆ ਹੈ ਕਿ ਸਾਰੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੀ.ਬੀ.ਐਸ.ਈ. ਦੀ ਵੈਬਸਾਈਟ 'ਤੇ ਉੱਤਰ ਤਸਦੀਕ ਸਹੂਲਤ ਸੰਬੰਧੀ ਇਕ ਤਕਨੀਕੀ ਸਮੱਸਿਆ ਦੇ ਕਾਰਨ ਅਤੇ ਵਿਦਿਆਰਥੀਆਂ ਲਈ ਢੁੱਕਵਾਂ ਸਮਾਂ ਯਕੀਨੀ ਬਣਾਉਣ ਲਈ ਮੁਲਾਂਕਣ ਕੀਤੀਆਂ ਉੱਤਰ ਪੁਸਤਕਾਂ ਦੀਆਂ ਸਕੈਨ ਕੀਤੀਆਂ ਕਾਪੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਧਾ ਦਿੱਤੀ ਗਈ ਹੈ | ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਵਧੇ ਹੋਏ ਸਮੇਂ ਦਾ ਲਾਭ ਉਠਾਉਣ ਅਤੇ ਉਸ ਅਨੁਸਾਰ ਅਰਜ਼ੀ ਦੇਣ, ਜਦੋਂਕਿ ਹੋਰ ਸਾਰੇ ਨਿਯਮ ਅਤੇ ਸ਼ਰਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲਾ : ਸੀ.ਬੀ.ਆਈ. ਵਲੋਂ ਨਾਗਪੁਰ 'ਚ ਦੋ ਵਿਦਿਆਰਥੀਆਂ ਦੇ ਘਰਾਂ ਦੀ ਤਲਾਸ਼ੀ <br/> ਅਗਲੀ ਖ਼ਬਰ ਭਾਰਤੀ ਫ਼ੌਜ ਦੀਆਂ ਦੋ ਡਾਕਟਰਾਂ ਨੇ ਜਹਾਜ਼ 'ਚ ਬਚਾਈ ਯਾਤਰੀ ਦੀ ਜਾਨ <br/>
Ad Position 24