ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿਚ ਸ਼ਾਮਿਲ ਹੋ ਗਏ¢ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ¢ ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਰਸਮੀ ਤੌਰ 'ਤੇ ਸ਼ਾਮਿਲ ਕਰਵਾਇਆ ¢ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ ¢ ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਨੇ ਅੱਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ¢ ਮੈਂ ਪਾਰਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ ¢ ਖੇਡ ਮੈਦਾਨਾਂ ਵਿਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿਚ ਹੋਰ ਤਾਕਤ ਦੇਵੇਗਾ¢ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਸੰਦੀਪ ਲੁੱਧੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ ¢ ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ |