ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਕੇ.ਡੀ. ਚÏਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਿੱਤ ਗਰਗ ਨੂੰ ਗਿ੍ਫ਼ਤਾਰ ਕੀਤਾ ਹੈ¢ ਵਿਜੀਲੈਂਸ ਵਲੋਂ ਇਹ ਕਾਰਵਾਈ ਇਕ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਕੀਤੀ ਗਈ ਹੈ | ਇਨ੍ਹਾਂ ਤਿੰਨਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵਨਿਊ ਵਿਚ 66 ਕੇਵੀ ਸਬ ਸਟੇਸ਼ਨ ਸਥਾਪਤ ਕਰਨ ਸੰਬੰਧੀ, ਬਸੰਤ ਐਵਨਿਊ ਦੇ ਕਾਲੋਨਾਈਜ਼ਰ ਨੇ ਪਾਵਰਕਾਮ ਦੇ ਸੰਬੰਧਿਤ ਫ਼ੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬ ਸਟੇਸ਼ਨ ਨੂੰ ਆਪਣੀ ਕਾਲੋਨੀ ਵਿਚ 1015 ਵਰਗ ਗਜ਼ ਖੇਤਰ ਵਿਚ ਲਗਵਾ ਲਿਆ¢ ਇਸ ਦੀ ਕੀਮਤ ਪਾਵਰ ਕਾਮ ਵਲੋਂ ਅਦਾ ਕੀਤੀ ਗਈ | ਬੁਲਾਰੇ ਨੇ ਦੱਸਿਆ ਕਿ ਇਹ ਸਭ ਕੁੱਝ ਅਧਿਕਾਰੀਆਂ ਵਲੋਂ ਕਾਲੋਨਾਈਜ਼ਰ ਦੀ ਮਿਲੀ ਭੁਗਤ ਨਾਲ ਕੀਤਾ ਗਿਆ, ਜਿਸ ਨਾਲ ਪਾਵਰ ਕਾਮ ਦਾ ਨੁਕਸਾਨ ਹੋਇਆ | ਉਨ੍ਹਾਂ ਦੱਸਿਆ ਕਿ ਜੇਕਰ ਚੰਗੀ ਤਰ੍ਹਾਂ ਨਾਲ ਸਾਰੇ ਦਸਤਾਵੇਜ਼ ਤਸਦੀਕ ਕੀਤੇ ਜਾਂਦੇ ਤਾਂ ਇਸ ਦਾ ਖਰਚਾ ਕਾਲੋਨਾਈਜ਼ਰ ਵਲੋਂ ਕੀਤਾ ਜਾਣਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ | ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਚੱਲਦਿਆਂ ਬਿਜਲੀ ਮੰਤਰਾਲੇ ਵਲੋਂ ਸਬ ਸਟੇਸ਼ਨ ਲਗਾਉਣ ਸੰਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ¢ ਉਕਤ 66 ਕੇਵੀ ਬਸੰਤ ਐਵਨਿਊ ਸਬ ਸਟੇਸ਼ਨ ਤੱਕ ਜਾਣ ਲਈ ਕੋਈ ਪੱਕੀ ਸੜਕ ਨਾ ਹੋਣ ਅਤੇ ਇਸ ਦੇ ਪੱਖੋਵਾਲ ਲਿੰਕ ਰੋਡ ਤੋਂ ਲਗਭਗ 3 ਕਿੱਲੋਮੀਟਰ ਦੂਰ ਖੇਤਾਂ ਵਿਚ ਸਥਿਤ ਹੋਣ ਬਾਰੇ ਵੀ ਕੋਈ ਵੀ ਜ਼ਿਕਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਮੈਨੇਜਿੰਗ ਡਾਇਰੈਕਟਰ ਵਲੋਂ ਪ੍ਰਸਤਾਵ ਵਿਚ ਜਾਂ ਬਾਅਦ ਵਿਚ ਕਿਸੇ ਵੀ ਦਫ਼ਤਰ ਵਿਚ ਨਹੀਂ ਕੀਤਾ ਗਿਆ ਸੀ¢ ਇਸ ਲਈ ਹੁਣ ਵੀ ਉਕਤ 66 ਕੇਵੀ ਬਸੰਤ ਐਵਨਿਊ ਸਬਸਟੇਸ਼ਨ ਅਣਵਿਕਸਤ ਕਾਲੋਨੀਆਂ ਅਤੇ ਖੇਤਾਂ ਵਿਚ ਸਥਿਤ ਹੈ | ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬ ਸਟੇਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ | ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫ਼ੀਲਡ ਵਿਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵਲੋਂ 66 ਕੇ.ਵੀ.ਐਚ. ਸਬ ਸਟੇਸ਼ਨ ਬਸੰਤ ਐਵਨਿਊ ਸਥਾਪਤ ਕਰਨ ਸੰਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਮੁੱਖ ਮੈਨੇਜਿੰਗ ਡਾਇਰੈਕਟਰ ਕੇ.ਡੀ. ਚÏਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿਚ ਉਕਤ ਸਬ ਸਟੇਸ਼ਨ ਦੀ ਸਥਾਪਨਾ ਸੰਬੰਧੀ ਕਮੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ¢ ਜਿਸ ਕਾਰਨ ਬਸੰਤ ਐਵਨਿਊ ਕਾਲੋਨੀ ਨੂੰ ਸਿੱਧਾ ਲਾਭ ਹੋਇਆ¢ ਮੁਲਜ਼ਮ ਕੇ.ਡੀ. ਚÏਧਰੀ, ਸੰਜੀਵ ਪ੍ਰਭਾਕਰ ਅਤੇ ਅਮਿੱਤ ਗਰਗ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਰਿਮਾਂਡ ਨੂੰ ਲੈ ਕੇ ਸਰਕਾਰੀ ਵਕੀਲ ਅਤੇ ਸਫ਼ਾਈ ਪੱਖ ਦੇ ਵਕੀਲ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵਿਚਾਲੇ ਜ਼ੋਰਦਾਰ ਬਹਿਸ ਹੋਈ | ਵਿਜੀਲੈਂਸ ਅਧਿਕਾਰੀਆਂ ਵਲੋਂ ਚਾਰ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਕਿ ਅਦਾਲਤ ਵਲੋਂ ਨਾ ਮਨਜ਼ੂਰ ਕਰਦਿਆਂ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ | ਵਿਜੀਲੈਂਸ ਅਧਿਕਾਰੀਆਂ ਵਲੋਂ ਨਾਮਜ਼ਦ ਮੁਲਜ਼ਮਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |