21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿਚ ਦੇਸ਼ ਭਰ 'ਚੋਂ ਮੋਹਰੀ ਸਥਾਨ ਮੱਲਿਆ ਸਿੱਖਣ ਦੇ ਨਤੀਜਿਆਂ ਤੇ ਗੁਣਵੱਤਾ ਵਿਚ ਪੰਜਾਬ ਦੇਸ਼ 'ਚੋਂ ਰਿਹਾ ਮੋਹਰੀ-ਹਰਜੋਤ ਸਿੰਘ ਬੈਂਸ <br/>

Ad Position 21
No active advertisement
ਅਜੀਤ ਡੈਸਕ 21-05-2026
ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਸਕੂਲ ਸਿੱਖਿਆ ਵਿਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ ਹੈ | ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਵਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬਿਆਂ ਵਿਚ ਸ਼ੁਮਾਰ ਹੋਣ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਹੀ ਪੀ.ਜੀ.ਆਈ. ਵਿਚ ਇਹ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ ਬਾਰੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ ਹੈ | ਪੰਜਾਬ ਦੇ ਨਾਲ ਇਹ ਪ੍ਰਾਪਤੀ ਮਹਿਜ਼ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਹਾਸਲ ਕੀਤੀ ਹੈ | ਸੂਬੇ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜ ਦਿੱਤਾ ਹੈ ਅਤੇ ਇਨ੍ਹਾਂ ਸਾਰੇ ਸੂਬਿਆਂ ਨੂੰ ਪ੍ਰਚੇਸ਼ਟਾ- ਗ੍ਰੇਡ 2 ਵਿਚ ਰੱਖਿਆ ਗਿਆ ਹੈ | ਸਿੱਖਿਆ ਮੰਤਰੀ ਨੇ ਦੱਸਿਆ ਕਿ ਪੀ.ਜੀ.ਆਈ. 2.0 ਦਰਜਾ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਛੇ ਖੇਤਰਾਂ ਵਿਚ ਉਨ੍ਹਾਂ ਦੀ ਸੰਯੁਕਤ ਕਾਰਗੁਜ਼ਾਰੀ ਦੇ ਆਧਾਰ 'ਤੇ ਦਿੱਤਾ ਜਾਂਦਾ ਹੈ ਜਿਹਨਾਂ ਵਿਚ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ, ਪਹੁੰਚ, ਬੁਨਿਆਦੀ ਢਾਂਚਾ ਅਤੇ ਸਹੂਲਤਾਂ, ਸਮਾਨਤਾ, ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਅਧਿਆਪਕ ਸਿੱਖਿਆ ਅਤੇ ਸਿਖਲਾਈ ਸ਼ਾਮਲ ਹਨ | ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ 150.4 ਦੇ ਪ੍ਰਭਾਵਸ਼ਾਲੀ ਸਕੋਰ ਨਾਲ ਸਭ ਤੋਂ ਮਹੱਤਵਪੂਰਨ ਖੇਤਰ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ ਵਿਚ ਦੇਸ਼ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਜ਼ਿਲਿ੍ਹਆਂ ਲਈ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ-ਡੀ) 2024-25 ਵਿਚ, ਬਰਨਾਲਾ ਨੇ 461 ਦੇ ਸਕੋਰ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਵੱਕਾਰੀ ਉੱਤਮ-2 ਗ੍ਰੇਡ ਹਾਸਲ ਕੀਤਾ ਹੈ | ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ, ਸੰਗਰੂਰ, ਤਰਨ ਤਾਰਨ ਅਤੇ ਮਾਲੇਰਕੋਟਲਾ ਜ਼ਿਲਿ੍ਹਆਂ ਦਾ ਨਾਂਅ ਸ਼ਾਮਿਲ ਹੈ | ਇਸ ਪ੍ਰਾਪਤੀ ਲਈ ਮਿਹਨਤੀ ਤੇ ਸਮਰਪਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, 'ਇਹ ਤੁਹਾਡੀ ਜਿੱਤ ਹੈ |

Ad Position 22
No active advertisement
ਪਿਛਲੀ ਖ਼ਬਰ ਦਾਦਾ-ਦਾਦੀ ਨਾਲ ਸਕੂਲ ਤੋਂ ਆ ਰਹੀ ਪੋਤੀ ਨੂੰ ਕੀਤਾ ਅਗਵਾ <br/> ਅਗਲੀ ਖ਼ਬਰ ਡਾ. ਰੰਧਾਵਾ ਖੁਦਕੁਸ਼ੀ ਮਾਮਲੇ 'ਚ ਸਾਬਕਾ ਮੰਤਰੀ ਭੁੱਲਰ ਖ਼ਿਲਾਫ਼ 542 ਸਫਿਆਂ ਦਾ ਚਲਾਨ ਪੇਸ਼ 53 ਗਵਾਹਾਂ 'ਚ ਡੀ.ਸੀ. ਤ...
Ad Position 24