ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪੰਜਾਬੀ ਗਾਇਕਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਮੁੱਖ ਕਥਿਤ ਦੋਸ਼ੀ ਨÏਜਵਾਨ ਦੇ ਪਿਓ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਮੁੱਖ ਕਥਿਤ ਦੋਸ਼ੀ ਪ੍ਰਵਾਸੀ ਭਾਰਤੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਤੇ ਪਿਤਾ ਪ੍ਰੀਤਮ ਸਿੰਘ ਉਨ੍ਹਾਂ ਦੇ ਸਾਥੀ ਕਰਮਜੀਤ ਸਿੰਘ ਅਤੇ ਰਵਿੰਦਰ ਸਿੰਘ ਉਰਫ਼ ਰਵੀ ਸ਼ਾਮਿਲ ਹਨ | ਜਦਕਿ ਸੁੱਖਾ ਅਜੇ ਫ਼ਰਾਰ ਹੈ, ਜੋ ਕਿ ਘਟਨਾ ਤੋਂ ਬਾਅਦ ਹੀ ਕੈਨੇਡਾ ਭੱਜ ਗਿਆ ਸੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਕੈਨੇਡਾ ਤੋਂ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਥਾਣਾ ਜਮਾਲਪੁਰ ਦੀ ਪੁਲਿਸ ਨੇ ਇਸ ਮਾਮਲੇ ਵਿਚ ਮਿ੍ਤਕ ਗਾਇਕਾ ਯਸ਼ਇੰਦਰ ਕÏਰ ਉਰਫ਼ ਇੰਦਰ ਦੇ ਭਰਾ ਜੋਤਇੰਦਰ ਸਿੰਘ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ਪ੍ਰਵਾਸੀ ਭਾਰਤੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਉਸਦੇ ਪਿਤਾ ਪ੍ਰੀਤਮ ਸਿੰਘ ਅਤੇ ਉਸਦੇ ਸਾਥੀ ਕਰਮਜੀਤ ਸਿੰਘ ਵਾਸੀ ਪਿੰਡ ਭਲੂਰ ਜ਼ਿਲ੍ਹਾ ਮੋਗਾ ਖ਼ਿਲਾਫ਼ ਕੇਸ ਦਰਜ ਕੀਤਾ ਸੀ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਜੋਤਇੰਦਰ ਸਿੰਘ ਨੇ ਦੱਸਿਆ ਕਿ ਉਸਦੀ ਭੈਣ 13 ਮਈ ਨੂੰ ਆਪਣੀ ਕਾਰ ਵਿਚ ਘਰ ਦਾ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ, ਜੋ ਵਾਪਸ ਨਹੀਂ ਆਈ | ਉਸ ਦੱਸਿਆ ਕਿ ਉਸਦੀ ਭੈਣ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਸ ਦਾ ਕੁੱਝ ਪਤਾ ਨਹੀਂ ਲੱਗਾ | ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਕਤ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੇ ਉਸ ਦੀ ਭੈਣ ਨੂੰ ਬਾਕੀ ਕਥਿਤ ਦੋਸ਼ੀਆਂ ਨਾਲ ਮਿਲ ਕੇ ਪਿਸਤੌਲ ਦਿਖਾ ਕੇ ਅਗਵਾ ਕਰ ਲਿਆ, ਜਿਸ 'ਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਵਲੋਂ ਸੂਚਨਾ ਮਿਲਣ 'ਤੇ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਯਸ਼ਇੰਦਰ ਕÏਰ ਦੀ ਲਾਸ਼ ਅਤੇ ਕਾਰ ਨੂੰ ਨੀਲੋਂ ਨਹਿਰ ਤੋਂ ਬਰਾਮਦ ਕੀਤਾ ਸੀ | ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਮਿ੍ਤਕ ਗਾਇਕਾ ਯਸ਼ਇੰਦਰ ਕÏਰ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਸਬੰਧ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਪਾਸ ਦਿੱਤੇ ਬਿਆਨਾਂ ਵਿਚ ਮਿ੍ਤਕਾ ਦੇ ਭਰਾ ਜੋਤਇੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਸੁੱਖਾ ਉਸਦੀ ਭੈਣ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਜਦੋਂ ਉਸ ਦੀ ਭੈਣ ਨੂੰ ਉਸਦੇ ਪਹਿਲਾਂ ਤੋਂ ਹੀ ਵਿਆਹ ਅਤੇ ਬੱਚੇ ਹੋਣ ਬਾਰੇ ਪਤਾ ਲੱਗਾ ਤਾਂ ਉਸਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਕਥਿਤ ਦੋਸ਼ੀ ਨੇ ਉਸ ਦੀ ਭੈਣ ਨਾਲ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ, ਜੋ ਕਿ ਕਤਲ ਦਾ ਕਾਰਨ ਬਣਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁੱਖਾ ਯਸ਼ਇੰਦਰ ਕÏਰ ਦਾ ਕਤਲ ਕਰਨ ਲਈ ਹੀ ਲੁਧਿਆਣਾ ਆਇਆ ਸੀ ਅਤੇ ਕਤਲ ਕਰਨ ਉਪਰੰਤ ਉਹ ਕੈਨੇਡਾ ਫ਼ਰਾਰ ਹੋ ਗਿਆ | ਕਥਿਤ ਦੋਸ਼ੀ ਪ੍ਰਵਾਸੀ ਭਾਰਤੀ ਅਤੇ ਮਿ੍ਤਕਾ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਦੇ ਸੰਪਰਕ ਵਿਚ ਆਏ ਸਨ | ਮਿ੍ਤਕ ਗਾਇਕਾ ਦੀ ਉਮਰ 29 ਸਾਲ ਦੇ ਕਰੀਬ ਸੀ ਅਤੇ ਉਹ ਕਈ ਪੰਜਾਬੀ ਗੀਤ ਗਾ ਚੁੱਕੀ ਸੀ | ਇਸ ਮÏਕੇ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਥਾਣਾ ਜਮਾਲਪੁਰ ਦੇ ਐਸ.ਐਚ.ਓ. ਦਲਬੀਰ ਸਿੰਘ ਵੀ ਮÏਜੂਦ ਸਨ¢