ਬੁਢਲਾਡਾ, 20 ਮਈ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਬੁਢਲਾਡਾ ਵਿਚ ਉਸ ਵੇਲੇ ਸਿਆਸੀ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਦੀ ਕਾਰ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ ¢ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਹਰਦੇਵ ਸਿੰਘ ਅਰਸ਼ੀ ਆਪਣੇ ਸਮਰਥਕਾਂ ਤੇ ਪਾਰਟੀ ਵਰਕਰਾਂ ਨਾਲ ਚੋਣ ਪ੍ਰਚਾਰ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਦੌਰਾ ਕਰ ਰਹੇ ਸਨ ¢ ਹਮਲੇ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਤੇ ਪੱਥਰਬਾਜ਼ੀ ਕਰਦੇ ਹੋਏ ਕਾਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ ¢ ਹਾਲਾਂਕਿ ਇਹ ਰਾਹਤ ਦੀ ਗੱਲ ਰਹੀ ਕਿ ਹਰਦੇਵ ਸਿੰਘ ਅਰਸ਼ੀ ਇਸ ਹਮਲੇ ਦÏਰਾਨ ਵਾਲ-ਵਾਲ ਬਚ ਗਏ ਤੇ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ¢ ਪ੍ਰਾਪਤ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਅਰਸ਼ੀ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਆਪਣੇ ਸਮਰਥਕਾਂ ਨਾਲ ਪ੍ਰਚਾਰ ਕਰ ਰਹੇ ਸਨ, ਜਦ ਅਚਾਨਕ ਕੁਝ ਨੌਜਵਾਨ ਉੱਥੇ ਇਕੱਠੇ ਹੋ ਗਏ ¢ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਦੋਵਾਂ ਪੱਖਾਂ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਤੋਂ ਬਾਅਦ ਕੁਝ ਵਿਅਕਤੀਆਂ ਨੇ ਗੱਡੀ 'ਤੇ ਹਮਲਾ ਕਰਦੇ ਹੋਏ ਪੱਥਰ ਮਾਰੇ | ਮੌਕੇ 'ਤੇ ਮੌਜੂਦ ਪਾਰਟੀ ਵਰਕਰਾਂ ਤੇ ਸਥਾਨਕ ਲੋਕਾਂ ਵਲੋਂ ਹਰਦੇਵ ਸਿੰਘ ਅਰਸ਼ੀ ਨੂੰ ਸੁਰੱਖਿਅਤ ਥਾਂ 'ਤੇ ਲਿਜਾਇਆ ਗਿਆ ¢ ਮੌਕੇ 'ਤੇ ਪੁੱਜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ ¢ ਘਟਨਾ ਤੋਂ ਬਾਅਦ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਇਹ ਹਮਲਾ ਲੋਕਤੰਤਰ ਤੇ ਸ਼ਾਂਤਮਈ ਚੋਣ ਪ੍ਰਕਿਰਿਆ 'ਤੇ ਹੋਇਆ ਹੈ ¢ ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਦੇ ਕੁਝ ਆਗੂ ਤੇ ਸਮਰਥਕ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ¢ ਇਸ ਘਟਨਾ ਦੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ¢ ਦੂਜੇ ਪਾਸੇ ਮਾਨਸਾ ਦੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ¢