15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਸਤਿਕਾਰ ਸੋਧ ਐਕਟ' : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਮੁੜ ਸੱਦਿਆ ਪੰਥਕ ਸੰਮੇਲਨ

Ad Position 21
No active advertisement
ਅਜੀਤ ਡੈਸਕ 21-05-2026

ਅੰਮਿ੍ਤਸਰ, 20 ਮਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨੇ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਕੁਝ ਵਿਵਾਦਤ ਮੱਦਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ, ਸ਼ੋ੍ਰਮਣੀ ਕਮੇਟੀ ਤੇ ਕਈ ਸਿੱਖ ਜਥੇਬੰਦੀਆਂ ਦੇ ਸੂਬਾ ਸਰਕਾਰ ਨਾਲ ਚੱਲ ਰਹੇ ਟਕਰਾਅ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਮੁੜ ਵਿਸ਼ਾਲ ਪੰਥਕ ਸੰਮੇਲਨ ਸੱਦ ਲਿਆ ਗਿਆ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਬੀਤੇ ਦਿਨੀਂ ਵੱਖ-ਵੱਖ ਅਸਥਾਨਾਂ 'ਤੇ ਪੰਥਕ ਇਕੱਤਰਤਾਵਾਂ ਹੋਈਆਂ ਸਨ, ਜਿਨ੍ਹਾਂ ਵਿਚ ਸੰਗਤਾਂ ਅਤੇ ਬਹੁਤ ਸਾਰੇ ਸਿੱਖ ਵਿਦਵਾਨਾਂ ਵਲੋਂ ਸੁਝਾਅ ਸਨ ਕਿ ਇਸ ਗੰਭੀਰ ਮਸਲੇ ਸੰਬੰਧੀ ਸਮੁੱਚੀਆਂ ਸਿੱਖ ਜਥੇਬੰਦੀਆਂ ਦਾ ਵਿਸ਼ਾਲ ਪੰਥਕ ਇਕੱਠ ਬੁਲਾਇਆ ਜਾਵੇ | ਇਸ ਦੇ ਮੱਦੇਨਜ਼ਰ 31 ਮਈ ਦੇ ਵਿਸ਼ਾਲ ਪੰਥਕ ਸੰਮੇਲਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਪੰਥਕ ਸੰਮੇਲਨ ਕਿਸੇ ਟਕਰਾਓ ਲਈ ਨਹੀਂ, ਬਲਕਿ ਸਿੱਖ ਸੰਗਤਾਂ ਦੇ ਇਤਰਾਜ਼ਾਂ ਦੀ ਤਰਜ਼ਮਾਨੀ ਲਈ ਸੱਦਿਆ ਗਿਆ ਹੈ | ਐਡਵੋਕੇਟ ਧਾਮੀ ਨੇ ਕਿਹਾ ਕਿ ਸੋਧੇ ਗਏ ਐਕਟ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸੰਬੰਧੀ ਕੋਈ ਵਿਰੋਧ ਨਹੀਂ, ਬਲਕਿ ਸਿੱਖ ਭਾਵਨਾਵਾਂ ਵਿਰੁੱਧ ਮਰਿਆਦਾ ਸਬੰਧੀ ਦਰਜ ਕੁਝ ਮੱਦਾਂ ਅਤੇ ਸ਼ਬਦਾਵਲੀ ਨੂੰ ਹਟਾਏ ਜਾਣ ਸੰਬੰਧੀ ਸੰਗਤਾਂ ਵਲੋਂ ਇਤਰਾਜ ਹਨ | ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਜਰਨੈਲ ਸਿੰਘ ਡੋਗਰਾਂਵਾਲਾ, ਮੋਹਨ ਸਿੰਘ ਬੰਗੀ, ਜਥੇਦਾਰ ਕੌਰ ਸਿੰਘ, ਭੁਪਿੰਦਰ ਸਿੰਘ ਭਲਵਾਨ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 108 ਐਂਬੂਲੈਂਸ ਸੇਵਾ ਨੇ ਇਕ ਸਾਲ 'ਚ 1.93 ਲੱਖ ਲੋਕਾਂ ਨੂੰ ਐਮਰਜੈਂਸੀ ਸੇਵਾਵਾਂ ਕੀਤੀਆਂ ਪ੍ਰਦਾਨ <br/> ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਗੋਲਕਾਂ ਸੰਬੰਧੀ ਪਟੀਸ਼ਨ ਰੱਦ ਕਰਨ ਤੋਂ ਮੌਜੂਦਾ ਸਿਆਸਤਦਾਨ ਸਿੱਖਿਆ ਲੈਣ-ਭਾਈ ਗਰੇਵਾਲ
Ad Position 24