15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਿਦੇਸ਼ 'ਚ ਬੈਠ ਕੇ ਫਿਰੌਤੀ ਮੰਗਣ ਵਾਲਾ 'ਬੰਬੀਹਾ ਗੈਂਗ' ਦਾ ਸਰਗਨਾ ਅੰਮਿ੍ਤਸਰ ਹਵਾਈ ਅੱਡੇ ਤੋਂ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 21-05-2026
ਬਠਿੰਡਾ, 20 ਮਈ (ਸੱਤਪਾਲ ਸਿੰਘ ਸਿਵੀਆਂ)-ਵਿਦੇਸ਼ 'ਚ ਬੈਠ ਕੇ ਬਠਿੰਡਾ ਦੇ ਇਕ ਕਾਰੋਬਾਰੀ ਤੋਂ ਫਿਰੌਤੀ ਮੰਗਣ ਵਾਲੇ 'ਬੰਬੀਹਾ ਗੈਂਗ' ਦੇ ਇਕ ਸਰਗਨੇ ਨੂੰ ਬਠਿੰਡਾ ਪੁਲਿਸ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਬਾਅਦ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਨੂੰ ਅੰਮਿ੍ਤਸਰ ਦੇ ਹਵਾਈ ਅੱਡੇ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਡੀ. ਐਸ. ਪੀ. ਅੰਮਿ੍ਤਪਾਲ ਸਿੰਘ ਭਾਟੀ ਨੇ ਦੱਸਿਆ ਕਿ 30/31 ਮਾਰਚ 2025 ਨੂੰ ਬਠਿੰਡਾ ਦੇ ਸਦਭਾਵਨਾ ਚੌਕ 'ਚ ਇਕ ਸ਼ੋਅਰੂਮ ਚਲਾਉਣ ਵਾਲੇ ਗਗਨਦੀਪ ਸਿੰਘ ਨੂੰ ਇਕ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਇਕ ਵਿਅਕਤੀ ਨੇ 3 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਸੀ, ਜਿਸ ਨੇ ਆਪਣੇ ਆਪ ਨੂੰ ਬੰਬੀਹਾ ਗੈਂਗਸਟਰ ਗਰੁੱਪ ਦਾ ਬੰਦਾ ਦੱਸਿਆ ਸੀ ਤੇ ਪੈਸੇ ਨਾ ਦੇਣ 'ਤੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਸੀ ਪਰ ਉਨ੍ਹਾਂ ਨੇ ਉਕਤ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ | ਇਸ ਉਪਰੰਤ ਉਕਤ ਨੇ ਫੇਰ 1 ਅਪ੍ਰੈਲ 2025 ਨੂੰ ਵਿਦੇਸ਼ੀ ਨੰਬਰ ਤੋਂ ਫਿਰੌਤੀ ਦੀ ਮੰਗ ਕਰਦਿਆਂ ਇਨ੍ਹਾਂ ਨੂੰ ਵਟਸਐਪ 'ਤੇ ਧਮਕੀ ਭਰਿਆ ਸੰਦੇਸ਼ ਭੇਜਿਆ, ਜਿਸ ਦੇ ਆਧਾਰ 'ਤੇ ਪੀੜਤ ਦੇ ਬਿਆਨ ਉਪਰ ਕਥਿਤ ਦੋਸ਼ੀ ਖਿਲਾਫ ਥਾਣਾ ਕੋਤਵਾਲੀ 'ਚ ਮੁਕੱਦਮਾ ਦਰਜ ਕੀਤਾ ਗਿਆ ਸੀ | ਡੀ.ਐਸ.ਪੀ. ਨੇ ਦੱਸਿਆ ਕਿ ਪੁਲਿਸ ਦੇ ਤਕਨੀਕੀ ਅਤੇ ਸਾਈਬਰ ਕ੍ਰਾਇਮ ਸੈੱਲ ਦੀ ਮਦਦ ਨਾਲ ਕਥਿਤ ਦੋਸ਼ੀ ਦੀ ਪਹਿਚਾਣ ਹਰੀ ਸਿੰਘ ਵਾਸੀ ਪਿੰਡ ਮਹਿਮਾ ਸਰਜਾ (ਬਠਿੰਡਾ) ਵਜੋਂ ਕੀਤੀ ਗਈ ਸੀ, ਜੋ ਉਸ ਸਮੇਂ ਮਲੇਸ਼ੀਆ 'ਚ ਰਹਿ ਰਿਹਾ ਸੀ ਤੇ ਉੱਥੋਂ ਫਿਰੌਤੀ ਲਈ ਫੋਨ ਕਰਦਾ ਸੀ | ਉਨ੍ਹਾਂ ਦੱਸਿਆ ਕਿ ਉਸ ਨੂੰ ਗਿ੍ਫ਼ਤਾਰ ਕਰਨ ਲਈ ਉਸ ਦਾ ਲੁੱਕ ਆਊਟ ਸਰਕੁਲਰ ਜਾਰੀ ਕਰਵਾਇਆ ਗਿਆ ਸੀ | ਇਸ 'ਤੇ ਦਬਾਅ ਵਧਿਆ ਤਾਂ ਇਹ ਹੁਣ ਮਲੇਸ਼ੀਆ ਤੋਂ ਨਿਕਲ ਕੇ ਚੋਰੀ-ਛੁਪੇ ਭਾਰਤ (ਪੰਜਾਬ) 'ਚ ਦਾਖਲ ਹੋ ਰਿਹਾ ਸੀ ਤਾਂ ਇਸਦਾ ਲੁੱਕ ਆਊਟ ਸਰਕੁਲਰ ਜਾਰੀ ਹੋਣ ਕਰਕੇ ਇਸਨੂੰ ਪੁਲਿਸ ਵਲੋਂ ਅੰਮਿ੍ਤਸਰ ਦੇ ਹਵਾਈ ਅੱਡੇ ਤੋਂ ਗਿ੍ਫ਼ਤਾਰ ਕਰ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼ ਜਥੇਦਾਰ ਤੋਤਾ ਸਿੰਘ ਅਗਲੀ ਖ਼ਬਰ 108 ਐਂਬੂਲੈਂਸ ਸੇਵਾ ਨੇ ਇਕ ਸਾਲ 'ਚ 1.93 ਲੱਖ ਲੋਕਾਂ ਨੂੰ ਐਮਰਜੈਂਸੀ ਸੇਵਾਵਾਂ ਕੀਤੀਆਂ ਪ੍ਰਦਾਨ <br/>
Ad Position 24