15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਦੁਬਈ ਆਧਾਰਿਤ ਡਰੱਗ ਕਾਰਟੇਲ ਦਾ ਅੰਮਿ੍ਤਸਰ 'ਚ ਪਰਦਾਫਾਸ਼ 10 ਕਿਲੋ ਆਈਸ ਡਰੱਗ ਤੇ 4 ਕਿਲੋਗ੍ਰਾਮ ਦੀ ਪਾਕਿ ਤੋਂ ਆਈ ਖੇਪ ਬਰਾਮਦ, 2 ਕਾਬੂ <br/>

Ad Position 21
No active advertisement
ਅਜੀਤ ਡੈਸਕ 21-05-2026
ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਨੇ ਮਾਝੇ ਤੇ ਦੁਆਬੇ ਨਾਲ ਸੰਬੰਧਿਤ 2 ਤਸਕਰਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਕੇ ਇਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ ਜਿਸ ਦੀਆਂ ਤਾਰਾਂ ਦੁਬਈ ਨਾਲ ਜੁੜੀਆਂ ਹੋਈਆਂ ਸਨ | ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਲਾਈਨ ਵਿਖੇ ਪ੍ਰੈੱਸ ਕਾਨਫੰਰਸ 'ਚ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ | ਜਿਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੋਹਿਤ ਉਰਫ਼ ਬਚੀ (19) ਵਾਸੀ ਪਿੰਡ ਪਵਾਰ ਜ਼ਿਲ੍ਹਾ ਜਲੰਧਰ ਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਆਬੂਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇਕ ਨਸ਼ਾ ਤਸਕਰ ਦੇ ਸੰਪਰਕ ਵਿਚ ਸਨ | ਸੀ.ਪੀ. ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੋਹਿਤ ਉਰਫ਼ ਬਚੀ ਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਨੂੰ ਉਦੋਂ ਗਿ੍ਫ਼ਤਾਰ ਕੀਤਾ ਜਦੋਂ ਉਹ ਮੋਟਰਸਾਈਕਲ 'ਤੇ ਜਾ ਰਹੇ ਸਨ | ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਿਲੋਗ੍ਰਾਮ ਆਈ.ਸੀ.ਈ. (ਮੇਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਏੇ.ਡੀ.ਸੀ.ਪੀ. ਸ੍ਰੀਰੀਵੇਨੇਲਾ, ਏ.ਸੀ.ਪੀ. ਕਮਲਦੀਪ ਸਿੰਘ ਤੇ ਥਾਣਾ ਛੇਹਰਟਾ ਦੇ ਮੁਖੀ ਸਬ ਇੰਸ: ਬਲਵਿੰਦਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈ ਰਹੀ ਅੰਤਾਂ ਦੀ ਗਰਮੀ ਕਾਰਨ ਛੁੱਟੀਆਂ ਦੇ ਐਲਾਨ ਨੂੰ ਉਡੀਕਣ ਲੱਗੇ ਵਿਦਿਆਰਥੀ <br/> ਅਗਲੀ ਖ਼ਬਰ ਬਰਸੀ 'ਤੇ ਵਿਸ਼ੇਸ਼ ਜਥੇਦਾਰ ਤੋਤਾ ਸਿੰਘ
Ad Position 24