03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪੰਜਾਬ ਦੇ ਰਾਜਪਾਲ, ਜਥੇ: ਗੜਗੱਜ ਤੇ ਪ੍ਰਧਾਨ ਧਾਮੀ ਵਿਚਾਲੇ ਸਤਿਕਾਰ ਸੋਧ ਐਕਟ ਸੰਬੰਧੀ ਹੋਇਆ ਵਿਚਾਰ ਵਟਾਂਦਰਾ <br/>

Ad Position 21
No active advertisement
ਅਜੀਤ ਡੈਸਕ 22-05-2026

ਆਲਮਗੀਰ, 21 ਮਈ (ਜਰਨੈਲ ਸਿੰਘ ਪੱਟੀ)-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਇਤਿਹਾਸਕ ਅਸਥਾਨ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਰਾਜਪਾਲ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ 20 ਮਿੰਟ ਦੇ ਕਰੀਬ ਸਤਿਕਾਰ ਸੋਧ ਐਕਟ ਸਬੰਧੀ ਗੰਭੀਰ ਵਿਚਾਰ ਵਟਾਂਦਰਾ ਕੀਤਾ¢ ਇਸ ਦੌਰਾਨ ਜਥੇ: ਗੜਗੱਜ ਤੇ ਐਡਵੋਕੇਟ ਧਾਮੀ ਨੇ ਰਾਜਪਾਲ ਪੰਜਾਬ ਨੂੰ ਸਤਿਕਾਰ ਸੋਧ ਐਕਟ 'ਚ ਸਰਕਾਰ ਵਲੋਂ ਪਾਈਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਿਕਾਰ ਸੋਧ ਐਕਟ ਸਿੱਖ ਪਰੰਪਰਾਵਾਂ ਅਤੇ ਸਿੱਖ ਭਾਵਨਾਵਾਂ ਅਨੁਸਾਰ ਨਹੀਂ ਹੈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਵੱਡੇ ਪੱਧਰ 'ਤੇ ਰੋਸ ਪਾਇਆ ਜਾ ਰਿਹਾ ਹੈ ਜਥੇਦਾਰ ਗੜਗੱਜ ਵਲੋਂ ਰਾਜਪਾਲ ਕਟਾਰੀਆ ਨੂੰ ਇਕ ਵਿਸ਼ੇਸ਼ ਪੱਤਰ ਵੀ ਦਿੱਤਾ ਗਿਆ | ਮੁਲਾਕਾਤ ਤੋਂ ਬਾਅਦ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਰਾਜਪਾਲ ਨੇ ਕਿਹਾ ਕਿ ਇਸ ਕਾਨੂੰਨ ਸੰਬੰਧੀ ਉਹ ਮੁੱਖ ਮੰਤਰੀ ਪੰਜਾਬ ਨੂੰ ਬੁਲਾ ਕੇ ਗੱਲਬਾਤ ਕਰਨਗੇ | ਇਸ ਮੌਕੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਜਥੇ: ਚਰਨ ਸਿੰਘ ਆਲਮਗੀਰ, ਮੈਂਬਰ ਹਰਪਾਲ ਸਿੰਘ ਜੱਲਾ ਨੇ ਸ਼੍ਰੀ ਕਟਾਰੀਆ ਨੂੰ ਗੁਰਦੁਆਰਾ ਆਲਮਗੀਰ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ¢ ਇਸ ਮੌਕੇ ਏ.ਡੀ.ਸੀ. ਪੂਨਮ ਸਿੰਘ, ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਰਾਜੂ ਦਿਉਲ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ, ਮਨਮੋਹਨ ਸਿੰਘ ਮੋਹਨਾ, ਰਵਿੰਦਰ ਸਿੰਘ, ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਘਾਟ ਪਹੁੰਚੇ ਪਹਿਲੇ ਜਥੇ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ 26 ਸਾਲਾਂ ਬਾਅਦ ਭਾਖੜਾ ਨਹਿਰ ਵਿਚੋਂ ਮਿਲੀ ਮਾਰੂਤੀ ਵੈਨ <br/>
Ad Position 24