03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਸਮੇਤ ਤਿੰਨ ਵਿਅਕਤੀਆਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

Ad Position 21
No active advertisement
ਅਜੀਤ ਡੈਸਕ 22-05-2026

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਬੀਤੇ ਦਿਨ ਗਿ੍ਫ਼ਤਾਰ ਕੀਤੇ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਿਤ ਗਰਗ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਇਹ ਕਾਰਵਾਈ ਇਕ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਕੀਤੀ ਗਈ ਸੀ | ਵਿਜੀਲੈਂਸ ਵਲੋਂ ਬੁੱਧਵਾਰ ਨੂੰ ਵੀ ਇਨ੍ਹਾਂ ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਕਿ ਮਾਣਯੋਗ ਜੱਜ ਨੇ ਉਨ੍ਹਾਂ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਸੀ | ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਇਨ੍ਹਾਂ ਤਿੰਨਾਂ ਨੂੰ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ | ਰਿਮਾਂਡ ਦੇ ਮਾਮਲੇ ਨੂੰ ਲੈ ਕੇ ਸਰਕਾਰੀ ਵਕੀਲ ਅਤੇ ਸਫ਼ਾਈ ਪੱਖ ਦੇ ਵਕੀਲ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵਿਚਾਲੇ ਜ਼ੋਰਦਾਰ ਬਹਿਸ ਹੋਈ | ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਮਾਣਯੋਗ ਜੱਜ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨੂੰ ਖਾਰਜ ਕਰਦਿਆਂ ਇਨ੍ਹਾਂ ਤਿੰਨਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਤੇ ਹੋਰ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਅੰਤਰਰਾਜ਼ੀ ਗਰੋਹ ਦਾ ਪਰਦਾਫ਼ਾਸ਼ ਅਗਲੀ ਖ਼ਬਰ ਸਰਕਾਰ ਮੁਲਾਜ਼ਮਾਂ ਦਾ ਡੀ.ਏ. ਦੇਣ ਲਈ ਕਰਜ਼ਾ ਕਿਉਂ ਨਹੀਂ ਲੈਂਦੀ-ਵੜਿੰਗ
Ad Position 24