ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਦੇ ਕਮਰੇ ਵਿਚੋਂ ਵਿਦਿਆਰਥੀ ਦੀ ਲਾਸ਼ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਵਿਦਿਆਰਥੀ ਦੀ ਪਛਾਣ ਵਰੁਣਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਬੀ. ਟੈੱਕ ਦਾ ਵਿਦਿਆਰਥੀ ਸੀ ਅਤੇ ਤਰਨ ਤਾਰਨ ਦੇ ਪਿੰਡ ਕੰਗ ਦਾ ਰਹਿਣ ਵਾਲਾ ਸੀ | ਇਸ ਵਿਦਿਆਰਥੀ ਨੂੰ ਪੰਜਾਬੀ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਦੇ ਕਮਰੇ ਵਿਚ ਬੇਸੁੱਧ ਹਾਲਤ ਵਿਚ ਪਾਇਆ ਗਿਆ, ਜਿਸ ਉਪਰੰਤ ਤੁਰੰਤ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਗਈ | ਸੂਚਨਾ ਮਿਲਦੇ ਹੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਯੂਨੀਵਸਟੀ ਕੈਂਪਸ ਵਿਖੇ ਸਥਿਤ ਹੈਲਥ ਸੈਂਟਰ ਦੇ ਡਾਕਟਰਾਂ ਦੀ ਟੀਮ ਨੂੰ ਸੱਦਿਆ ਗਿਆ ਅਤੇ ਡਾਕਟਰਾਂ ਦੀ ਟੀਮ ਨੇ ਜਾਂਚ ਤੋਂ ਬਾਅਦ ਵਿਦਿਆਰਥੀ ਨੂੰ ਮਿ੍ਤਕ ਐਲਾਨ ਦਿੱਤਾ | ਥਾਣਾ ਅਰਬਨ ਅਸਟੇਟ ਪਟਿਆਲਾ ਦੇ ਮੁਖੀ ਗੁਰਪ੍ਰੀਤ ਸਿੰਘ ਸਮਰਾਓ ਨੇ ਜਾਣਕਾਰੀ ਦਿੱਤੀ ਕਿ ਲਾਸ਼ ਦੇ ਪੋਸਟਮਾਰਟਮ ਹੋਣ ਉਪਰੰਤ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕਦਾ ਹੈ |
ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਵਿਦਿਆਰਥੀ ਦੀ ਲਾਸ਼ ਮਿਲੀ
ਅਜੀਤ ਡੈਸਕ
22-05-2026