02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੁੰਬਈ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਂਦੇੜ ਦੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ

Ad Position 21
No active advertisement
ਅਜੀਤ ਡੈਸਕ 22-05-2026

ਬਟਾਲਾ, 21 ਮਈ (ਸਤਿੰਦਰ ਸਿੰਘ)-ਨਾਂਦੇੜ ਵਿਖੇ ਸਥਿਤ ਗੁੁਰਦੁਆਰਾ ਸਾਹਿਬਾਨ ਦੇ ਮੁੰਬਈ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਰਸ਼ਨ-ਦੀਦਾਰੇ ਕੀਤੇ | ਇਸ ਮੌਕੇ ਉਨ੍ਹਾਂ ਵਲੋਂ ਗੁਰਦੁਆਰਾ ਸਾਹਿਬਾਨ ਅੰਦਰ ਸ਼ਰਧਾਲੂਆਂ ਲਈ ਕੀਤੇ ਸ਼ਾਨਦਾਰ ਪ੍ਰਬੰਧਾਂ ਤੇ ਸੇਵਾਵਾਂ ਲਈ ਤਖ਼ਤ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਦੀ ਸ਼ਾਲਾਘਾ ਕੀਤੀ | ਇਸੇ ਤਰ੍ਹਾਂ ਉੱਘੀ ਰਾਜਨੀਤਕ ਸ਼ਖ਼ਸੀਅਤ ਚਰਨ ਸਿੰਘ ਸਪਰਾ ਨੇ ਵੀ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕੀਤੇ ਤੇ ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਾਲਾਘਾ ਕੀਤੀ ਅਤੇ ਆਪਣੇ ਅਨੁਭਵ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾਂਦੇੜ ਦੇ ਸਮੂਹ ਗੁਰਦੁਆਰਿਆਂ ਦੇ ਦਰਸ਼ਨ ਕੀਤੇ ਹਨ, ਜਿਥੇ ਸੱਚਖੰਡ ਬੋਰਡ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਬਹੁਤ ਹੀ ਸ਼ਾਨਦਾਰ ਪ੍ਰਬੰਧ ਕੀਤੇ ਹਨ | ਉਨ੍ਹਾਂ ਕਿਹਾ ਕਿ ਇਥੇ ਰਿਹਾਇਸ਼, ਲੰਗਰ ਤੇ ਹੋਰ ਸੇਵਾਵਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜੋ ਕਿ ਇਕ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ | ਉਨ੍ਹਾਂ ਸਚਖੰਡ ਬੋਰਡ ਦੇ ਸਮੂਹ ਪ੍ਰਬੰਧਕਾਂ ਤੇ ਡਾ. ਵਿਜੇ ਸਤਬੀਰ ਸਿੰਘ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ 8 ਨਗਰ ਨਿਗਮਾਂ ਦੇ 2003, ਕੌਂਸਲ ਦੇ 6887 ਤੇ ਨਗਰ ਪੰਚਾਇਤ ਦੇ 1206 ਉਮੀਦਵਾਰ ਚੋਣ ਮੈਦਾਨ 'ਚ <br/> ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਵਿਦਿਆਰਥੀ ਦੀ ਲਾਸ਼ ਮਿਲੀ
Ad Position 24