02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਰਮੇਸ਼ ਸਿੰਘ ਅਰੋੜਾ ਅਮਰੀਕਾ 'ਚ 'ਗਲੋਬਲ ਸਿੱਖ ਹੀਰੋ ਐਵਾਰਡ' ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 22-05-2026

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੂੰ ਅਮਰੀਕਾ 'ਚ 'ਗਲੋਬਲ ਸਿੱਖ ਹੀਰੋ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਇਹ ਐਵਾਰਡ ਇਕ ਸ਼ਾਨਦਾਰ ਸਮਾਗਮ ਦੌਰਾਨ ਭੇਟ ਕੀਤਾ ਗਿਆ, ਜਿਸ 'ਚ ਪਾਕਿਸਤਾਨੀ ਅਤੇ ਭਾਰਤੀ ਪਿਛੋਕੜ ਵਾਲੇ ਮੁਸਲਿਮ, ਸਿੱਖ, ਹਿੰਦੂ ਅਤੇ ਈਸਾਈ ਭਾਈਚਾਰੇ ਦੇ ਲੋਕ ਹਾਜ਼ਰ ਸਨ | ਅਰੋੜਾ ਨੇ ਕਿਹਾ ਕਿ ਪਾਕਿ ਸਰਕਾਰ ਨੇ ਅਮਰੀਕਾ ਅਤੇ ਕੈਨੇਡੀਅਨ ਸਿੱਖ ਸ਼ਰਧਾਲੂਆਂ ਲਈ ਆਗਮਨ 'ਤੇ ਵੀਜ਼ਾ ਐਲਾਨਣ ਦਾ ਐਲਾਨ ਕੀਤਾ ਹੈ | ਉਨ੍ਹਾਂ ਨੇ ਲਹਿੰਦੇ ਪੰਜਾਬ 'ਚ ਇਤਿਹਾਸਕ ਧਾਰਮਿਕ ਸਥਾਨਾਂ ਦੀ ਚੱਲ ਰਹੀ ਬਹਾਲੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਰਮੇਸ਼ ਸਿੰਘ ਅਰੋੜਾ ਨੂੰ 'ਗਲੋਬਲ ਸਿੱਖ ਹੀਰੋ ਐਵਾਰਡ' ਨਾਲ ਸਨਮਾਨਿਤ ਕਰਨ ਮੌਕੇ ਪ੍ਰਸਿੱਧ ਪਾਕਿਸਤਾਨੀ-ਅਮਰੀਕੀ ਕਾਰੋਬਾਰੀ ਸਾਜਿਦ ਤਰਾਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਉਜ਼ਬੇਕਿਸਤਾਨ ਦੀ ਮਹਿਲਾ ਕੋਲੋਂ ਵੱਡੀ ਮਾਤਰਾ 'ਚ ਵਿਦੇਸ਼ੀ ਕਰੰਸੀ ਬਰਾਮਦ <br/> ਅਗਲੀ ਖ਼ਬਰ 8 ਨਗਰ ਨਿਗਮਾਂ ਦੇ 2003, ਕੌਂਸਲ ਦੇ 6887 ਤੇ ਨਗਰ ਪੰਚਾਇਤ ਦੇ 1206 ਉਮੀਦਵਾਰ ਚੋਣ ਮੈਦਾਨ 'ਚ <br/>
Ad Position 24