02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹਾਈ ਕੋਰਟ ਨੇ ਸੀ.ਬੀ.ਆਈ. ਜਾਂਚ ਦਾ ਵਿਕਲਪ ਰੱਖਿਆ ਖੁੱਲ੍ਹਾ <br/>

Ad Position 21
No active advertisement
ਅਜੀਤ ਡੈਸਕ 22-05-2026

ਚੰਡੀਗੜ੍ਹ, 21 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਗਗਨਦੀਪ ਜੰਮੂ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਵੀਰਵਾਰ ਨੂੰ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਜਾਂਚ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ | ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਫ਼ਿਲਹਾਲ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਲੋੜ ਨਹੀਂ ਹੈ, ਪਰ ਜੇਕਰ ਜਾਂਚ ਏਜੰਸੀਆਂ ਪ੍ਰਭਾਵਸ਼ਾਲੀ ਕਦਮ ਚੁੱਕਣ ਵਿਚ ਨਾਕਾਮ ਰਹਿੰਦੀਆਂ ਹਨ ਤਾਂ ਅਦਾਲਤ ਇਸ ਵਿਕਲਪ 'ਤੇ ਵਿਚਾਰ ਕਰ ਸਕਦੀ ਹੈ | ਬੈਂਚ ਨੇ ਪੰਜਾਬ ਸਰਕਾਰ ਨੂੰ 25 ਮਈ ਤੱਕ ਤਾਜ਼ਾ ਸਟੇਟਸ ਰਿਪੋਰਟ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਅਦਾਲਤ ਨੇ ਕਿਹਾ ਕਿ ਅਗਲੀ ਸੁਣਵਾਈ ਦੌਰਾਨ ਜਾਂਚ ਦੀ ਪ੍ਰਗਤੀ ਦਾ ਮੁੜ ਜਾਇਜ਼ਾ ਲਿਆ ਜਾਵੇਗਾ ਅਤੇ ਲੋੜ ਪੈਣ 'ਤੇ ਉਚਿਤ ਹੁਕਮ ਜਾਰੀ ਕੀਤੇ ਜਾਣਗੇ | ਸੁਣਵਾਈ ਦੌਰਾਨ ਯੂ.ਟੀ. ਚੰਡੀਗੜ੍ਹ ਵਲੋਂ ਕਿਹਾ ਗਿਆ ਕਿ ਇਸ ਵੇਲੇ ਸਭ ਤੋਂ ਜ਼ਰੂਰੀ ਗੱਲ ਹਮਲਾਵਰਾਂ ਨੂੰ ਜਲਦ ਗਿ੍ਫ਼ਤਾਰ ਕਰਨਾ ਹੈ | ਸੁਰੱਖਿਆ ਵਧਾਉਣਾ ਆਪਣੀ ਜਗ੍ਹਾ ਹੈ, ਪਰ ਅਪਰਾਧੀਆਂ ਤੱਕ ਪਹੁੰਚਣਾ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ | ਉੱਥੇ ਹੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਸੂਦ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ 'ਚ ਗੈਂਗਸਟਰ ਸੱਭਿਆਚਾਰ ਗੰਭੀਰ ਰੂਪ ਧਾਰ ਚੁੱਕਾ ਹੈ | ਉਨ੍ਹਾਂ ਕਿਹਾ ਕਿ ਅਪਰਾਧੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਇੰਟਰਨੈੱਟ ਮੀਡੀਆ 'ਤੇ ਖੁੱਲ੍ਹੇਆਮ ਉਸ ਦਾ ਪ੍ਰਚਾਰ ਕਰ ਰਹੇ ਹਨ | ਅਜਿਹੇ ਮਾਮਲਿਆਂ ਵਿਚ ਸੀ.ਬੀ.ਆਈ. ਜਾਂਚ ਉੱਚਿਤ ਕਦਮ ਹੋ ਸਕਦੀ ਹੈ | ਸੁਣਵਾਈ ਦੌਰਾਨ ਅਦਾਲਤ ਨੇ ਜਾਂਚ ਦੀ ਹੌਲੀ ਰਫ਼ਤਾਰ 'ਤੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਕਿ ਘਟਨਾ ਵਿਚ ਵਰਤੀ ਗਈ ਮੋਟਰਸਾਈਕਲ ਅਜੇ ਤੱਕ ਕਿਉਂ ਬਰਾਮਦ ਨਹੀਂ ਹੋ ਸਕੀ | ਅਦਾਲਤ ਨੇ ਕਿਹਾ 'ਕੀ ਮੋਟਰਸਾਈਕਲ ਤੱਕ ਨਹੀਂ ਮਿਲੀ?' ਜਦੋਂ ਪੁਲਿਸ ਵਲੋਂ ਦੱਸਿਆ ਗਿਆ ਕਿ ਅਜੇ ਤੱਕ ਕੋਈ ਵੱਡੀ ਸਫਲਤਾ ਨਹੀਂ ਮਿਲੀ ਹੈ ਤਾਂ ਬੈਂਚ ਨੇ ਇਸ ਨੂੰ ਬਹੁਤ ਗੰਭੀਰ ਸਥਿਤੀ ਕਰਾਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਕੜਾਕੇ ਦੀ ਗਰਮੀ ਵਿਚ ਖੇਤਾਂ ਦੇ ਕੋਠਿਆਂ 'ਤੇ ਨੰਬਰ ਲਾਉਂਦੇ ਫਿਰ ਰਹੇ ਅਧਿਆਪਕ <br/> ਅਗਲੀ ਖ਼ਬਰ ਭਾਰਤ 'ਚ ਦਾਖ਼ਲ ਹੋਏ ਦੋ ਪਾਕਿਸਤਾਨੀ ਨਾਗਰਿਕ ਗੱਡੀ ਸਮੇਤ ਕਾਬੂ <br/>
Ad Position 24