24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ <br/>

Ad Position 21
No active advertisement
ਅਜੀਤ ਡੈਸਕ 22-05-2026

ਐੱਸ. ਏ. ਐੱਸ. ਨਗਰ, 21 ਮਈ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗੀਰ ਸਿੰਘ ਨੇ ਦੱਸਿਆ ਕਿ 22 ਮਈ ਸੰਨ 1964 'ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਵਾਉਣ ਅਤੇ ਉਸ ਸਮੇਂ ਗੁਰੂ-ਘਰ ਵਿਖੇ ਚੱਲ ਰਹੀ 101 ਸ੍ਰੀ ਅਖੰਡ ਪਾਠਾਂ ਦੀ ਲੜੀ ਨੂੰ ਅਖੰਡ ਰੱਖਣ ਲਈ ਮਿਸਲ ਸ਼ਹੀਦ ਤਰਨਾ ਦਲ ਹਰੀਆਂ ਬੇਲਾਂ ਜਥੇਬੰਦੀ ਦੇ 11 ਨਿਹੰਗ ਸਿੰਘਾਂ ਨੇ ਸ਼ਹੀਦੀਆਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਖ਼ਾਲਸਾ ਪੰਥ ਦੇ ਹੱਥਾਂ 'ਚ ਸੌਂਪੇ ਸਨ ਤੇ ਉਨ੍ਹਾਂ ਮਹਾਨ ਸ਼ਹੀਦ ਸਿੰਘਾਂ ਦੀ ਯਾਦ 'ਚ ਹੀ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਸਮਾਗਮ ਨੂੰ ਮੁੱਖ ਰੱਖਦਿਆਂ 20 ਮਈ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਅੱਜ 22 ਮਈ ਨੂੰ ਸਵੇਰੇ 8 ਵਜੇ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਉਕਤ ਸਮਾਗਮ ਨੂੰ ਮੁੱਖ ਰੱਖਦਿਆਂ 21 ਮਈ ਨੂੰ ਰਾਤਰੀ ਦੇ ਸਜਾਏ ਗਏ ਦੀਵਾਨਾਂ ਦੌਰਾਨ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਢਾਡੀ ਜਥਾ ਭਾਈ ਮਲਕੀਤ ਸਿੰਘ ਬੀ.ਏ., ਕਥਾਵਾਚਕ ਭਾਈ ਬਲਵਿੰਦਰ ਸਿੰਘ ਤੇ ਹੋਰਨਾਂ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਕਥਾ-ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਭਾਈ ਗੁਰਦੀਪ ਸਿੰਘ ਪਾਉਂਟਾ ਸਾਹਿਬ ਵਾਲਿਆਂ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇ. ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ, ਮਾਤਾ ਯਸ਼ਪਾਲ ਕੌਰ ਜੀ ਹਰੀਆਂ ਵੇਲਾਂ ਵਾਲੇ, ਬੀਬੀ ਬਲਰਾਜ ਕੌਰ ਖ਼ਾਲਸਾ ਕੈਨੇਡਾ, ਮੀਤ ਪ੍ਰਧਾਨ ਹਰਭਜਨ ਸਿੰਘ ਜਥੇ., ਭਾਈ ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਜਰਨਲ ਸਕੱਤਰ, ਗਿਆਨੀ ਦਿਲਬਾਗ ਸਿੰਘ ਗ੍ਰੰਥੀ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਗ੍ਰੰਥੀ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ. ਨੂੰ ਲੈ ਕੇ ਜਾਖੜ ਨੇ ਘੇਰੀ 'ਆਪ' ਸਰਕਾਰ ਅਗਲੀ ਖ਼ਬਰ ਭਾਰਤ 'ਚ ਦਾਖਲ ਹੁੰਦਾ ਹੋਇਆ ਪਾਕਿਸਤਾਨੀ ਨਾਗਰਿਕ ਬੀ.ਐਸ.ਐਫ. ਦੇ ਜਵਾਨਾਂ ਕੀਤਾ ਢੇਰ
Ad Position 24