09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਗਲੇ ਮਹੀਨੇ ਅਮਰੀਕਾ ਦੇ ਮੁੱਖ ਵਾਰਤਾਕਾਰ ਭਾਰਤ ਦੌਰੇ 'ਤੇ ਆਉਣਗੇ-ਗੋਇਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-05-2026

ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)-ਭਾਰਤ-ਅਮਰੀਕਾ ਦਰਮਿਆਨ ਹੋਣ ਵਾਲੇ ਮੁਕਤ ਵਪਾਰ ਸਮਝੌਤੇ ਨੂੰ ਅਗਲੇ ਮਹੀਨੇ ਗਤੀ ਮਿਲ ਸਕਦੀ ਹੈ ਕਿਉਂਕਿ ਅਮਰੀਕਾ ਦੇ ਮੁੱਖ ਵਾਰਤਾਕਾਰ ਅਗਲੇ ਮਹੀਨੇ ਭਾਰਤ ਦੌਰੇ 'ਤੇ ਆ ਰਹੇ ਹਨ | ਉਕਤ ਜਾਣਕਾਰੀ ਵਣਜ ਮੰਤਰੀ ਪਿਊਸ਼ ਗੋਇਲ ਨੇ ਦਿੱਤੀ | ਗੋਇਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਦੇ ਮੁੱਖ ਵਾਰਤਾਕਾਰ ਅਗਲੇ ਮਹੀਨੇ ਭਾਰਤ ਦੌਰੇ 'ਤੇ ਆਉਣਗੇ | ਇਸ ਦੌਰਾਨ ਦੋਹਾਂ ਦੇਸ਼ਾਂ ਦਰਮਿਆਨ ਵਪਾਰ ਅਤੇ ਆਰਥਿਕ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਭਾਰਤ ਲਗਾਤਾਰ ਆਲਮੀ ਮੰਚ 'ਤੇ ਆਪਣੀ ਸਥਿਤੀ ਮਜ਼ਬੂਤ ਕਰ ਰਿਹਾ ਹੈ ਅਤੇ ਦੁਨੀਆ ਭਾਰਤ ਦੀ ਆਰਥਿਕ ਸਮਰੱਥਾ ਨੂੰ ਗੰਭੀਰਤਾ ਨਾਲ ਵੇਖ ਰਹੀ ਹੈ |
ਰੁਪਏ ਦੇ ਕਮਜ਼ੋਰ ਹੋਣ 'ਤੇ ਸਰਕਾਰ ਦੀ ਨਜ਼ਰ
ਕੇਂਦਰੀ ਮੰਤਰੀ ਨੇ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੇ 96 ਰੁਪਏ ਤੱਕ ਦੇ ਪੱਧਰ ਤੱਕ ਕਮਜ਼ੋਰ ਹੋਣ 'ਤੇ ਕਿਹਾ ਕਿ ਸਰਕਾਰ ਨੇ ਪੂਰੀ ਸਥਿਤੀ 'ਤੇ ਲਗਾਤਾਰ ਨਜ਼ਰ ਬਣਾਈ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ ਅਤੇ ਕਈ ਆਰਥਿਕ ਕਦਮਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤ ਇਕ ਔਖੇ ਦੌਰ 'ਚ ਵੀ ਜੇਤੂ ਬਣ ਕੇ ਬਾਹਰ ਨਿਕਲੇਗਾ | ਗੋਇਲ ਨੇ ਸਵੀਕਾਰ ਕੀਤਾ ਕਿ ਆਲਮੀ ਹਾਲਾਤ ਚੁਣੌਤੀ ਭਰੇ ਹਨ, ਪਰ ਭਾਰਤ ਦੇ ਕੋਲ ਮਜ਼ਬੂਤ ਇੱਛਾਸ਼ਕਤੀ ਅਤੇ ਆਤਮਵਿਸ਼ਵਾਸ ਹੈ |

Ad Position 22
No active advertisement
ਪਿਛਲੀ ਖ਼ਬਰ ਤੇਲ ਸੰਕਟ ਨੂੰ ਲੈ ਕੇ ਹਾਈ ਕੋਰਟ ਨੇ ਚੁੱਕੇ ਵੱਡੇ ਕਦਮ <br/> ਅਗਲੀ ਖ਼ਬਰ ਆਜ਼ਾਦ ਟੈਕਸੀ ਯੂਨੀਅਨ ਦੀ ਹੋਈ ਵੱਡੀ ਜਿੱਤ, ਟਰਾਂਸਪੋਰਟ ਵਿਭਾਗ ਨੇ ਟੈਕਸੀ ਚਾਲਕਾਂ ਦੀਆਂ ਮੁੱਖ ਮੰਗਾਂ ਮੰਨੀਆਂ <br/>...
Ad Position 24