09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਥਾਨਕ ਸਰਕਾਰਾਂ ਦੀਆਂ ਚੋਣਾਂ 'ਚ ਧੱਕੇਸ਼ਾਹੀ ਖ਼ਿਲਾਫ਼ ਭਾਜਪਾ ਲੀਗਲ ਸੈੱਲ ਹੋਇਆ ਸਰਗਰਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-05-2026

ਚੰਡੀਗੜ੍ਹ, 21 ਮਈ (ਸੰਦੀਪ ਕੁਮਾਰ ਮਾਹਨਾ)–ਪੰਜਾਬ ਵਿਚ ਹੋਣ ਵਾਲੀਆਂ 8 ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪ੍ਰੀਸ਼ਦਾਂ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਲੀਗਲ ਸੈੱਲ ਨੂੰ ਹੋਰ ਮਜ਼ਬੂਤ ਕਰਨ ਅਤੇ ਚੋਣਾਂ ਦੌਰਾਨ ਸਾਹਮਣੇ ਆ ਰਹੇ ਕਥਿਤ ਧੱਕੇਸ਼ਾਹੀ ਦੇ ਮਾਮਲਿਆਂ 'ਤੇ ਵਿਚਾਰ ਕਰਨ ਲਈ ਭਾਜਪਾ ਲੀਗਲ ਸੈੱਲ ਦੇ ਨਵਨਿਯੁਕਤ ਮੈਂਬਰ ਐਡਵੋਕੇਟ ਅਨਮੋਲ ਲੋਚਮ ਨੇ ਪੰਜਾਬ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ. ਕੇ. ਵਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ 'ਚ ਪਾਰਦਰਸ਼ਤਾ, ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਦੇ ਮਾਮਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਮਾਨਿਕ ਮੌਦਗਿਲ ਸੂਬਾ ਬੁਲਾਰਾ ਭਾਜਯੁਮੋ ਲੀਗਲ ਸੈੱਲ, ਐਡਵੋਕੇਟ ਮਨਿੰਦਰ ਸਿੰਘ, ਰਵੀ ਕੁਮਾਰ, ਰਾਕੇਸ਼ ਨਾਗਪਾਲ, ਮੋਹਿਤ ਗਰਗ, ਅੰਕੁਸ਼ ਵਰਮਾ ਸਮੇਤ ਕਈ ਭਾਜਪਾ ਆਗੂ ਤੇ ਲੀਗਲ ਸੈੱਲ ਦੇ ਮੈਂਬਰ ਵੀ ਹਾਜ਼ਰ ਸਨ | ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਸਰਕਾਰ ਵਲੋਂ ਪ੍ਰਸ਼ਾਸਨਿਕ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਅਤੇ ਵਰਕਰਾਂ 'ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ | ਐਡਵੋਕੇਟ ਐਨ. ਕੇ. ਵਰਮਾ ਨੇ ਕਿਹਾ ਕਿ ਭਾਜਪਾ ਲੀਗਲ ਸੈੱਲ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਪੂਰੀ ਤਰਾਂ ਵਚਨਬੱਧ ਹੈ | ਐਡਵੋਕੇਟ ਅਨਮੋਲ ਲੋਚਮ ਨੇ ਕਿਹਾ ਕਿ ਉਹ ਸੂਬਾ ਲੀਗਲ ਸੈੱਲ ਵਿਚ ਬਤੌਰ ਮੈਂਬਰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਗਦਈਪੁਰ ਦੀ ਸੁੱਕੀ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼ <br/> ਅਗਲੀ ਖ਼ਬਰ ਤੇਲ ਸੰਕਟ ਨੂੰ ਲੈ ਕੇ ਹਾਈ ਕੋਰਟ ਨੇ ਚੁੱਕੇ ਵੱਡੇ ਕਦਮ <br/>
Ad Position 24