30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਫ਼ਰਜ਼ੀ ਵੋਟਾਂ ਤੇ ਟੈਂਡਰਾਂ ਨੂੰ ਲੈ ਕੇ ਭਾਜਪਾ ਦਾ ਹਮਲਾ, ਚੋਣ ਕਮਿਸ਼ਨ ਤੋਂ ਦਖ਼ਲ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਸੰਦੀਪ ਕੁਮਾਰ ਮਾਹਨਾ)–ਪੰਜਾਬ 'ਚ 26 ਮਈ ਨੂੰ ਹੋਣ ਜਾ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਤਣਾਅ ਵਧਦਾ ਜਾ ਰਿਹਾ ਹੈ | ਭਾਜਪਾ ਨੇ ਚੋਣ ਪ੍ਰਕਿਰਿਆ 'ਚ ਕਥਿਤ ਧਾਂਦਲੀ, ਫ਼ਰਜ਼ੀ ਵੋਟਾਂ ਬਣਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲਗਾਉਂਦੇ ਹੋਏ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ | ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਰਾਜ ਚੋਣ ਕਮਿਸ਼ਨਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ 'ਚ ਭਾਜਪਾ ਪ੍ਰਤੀ ਲੋਕਾਂ ਦਾ ਵਧ ਰਿਹਾ ਸਮਰਥਨ ਦੇਖ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਘਬਰਾਹਟ ਵਿਚ ਹੈ ਅਤੇ ਇਸੇ ਕਾਰਨ ਨੰਗਲ ਨਗਰ ਕੌਂਸਲ ਦੇ 19 ਵਾਰਡਾਂ ਵਿਚ ਵੱਡੇ ਪੱਧਰ 'ਤੇ ਕਥਿਤ ਤੌਰ 'ਤੇ ਫ਼ਰਜ਼ੀ ਵੋਟਾਂ ਬਣਾਈਆਂ ਗਈਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਖ਼ਬਰਾਂ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ 'ਤੇ ਵੀ ਸਾਹਮਣੇ ਆ ਚੁੱਕੀਆਂ ਹਨ | ਭਾਜਪਾ ਆਗੂ ਨੇ ਕਿਹਾ ਕਿ ਇਸ ਸਬੰਧੀ ਸੰਬੰਧਿਤ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਹੁਣ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ | ਸ਼ਰਮਾ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਲਈ ਇਕ ਸੁਤੰਤਰ ਤੇ ਉੱਚ ਪੱਧਰੀ ਏਜੰਸੀ ਨਿਯੁਕਤ ਕੀਤੀ ਜਾਵੇ | ਨਾਲ ਹੀ ਕਮਿਸ਼ਨ ਦੀ ਵਿਸ਼ੇਸ਼ ਟੀਮ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਵੇ |

Ad Position 22
No active advertisement
ਪਿਛਲੀ ਖ਼ਬਰ ਮੱਧ ਪੂਰਬ ਸੰਕਟ ਦਰਮਿਆਨ ਕੋਲਾ ਗੈਸੀਫਿਕੇਸ਼ਨ ਵੱਲ ਭਾਰਤ ਦਾ ਰੁਝਾਨ ਤੇਜ਼ ਤੇਲ ਅਤੇ ਖਾਦਾਂ 'ਚ ਆਤਮਨਿਰਭਰਤਾ ਲਈ ਸਰਕਾਰ... ਅਗਲੀ ਖ਼ਬਰ ਸਿੱਧੂ ਮੂਸੇਵਾਲੇ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ ਪਿਤਾ ਗਿ੍ਫ਼ਤਾਰ ਢਾਬੇ 'ਤੇ ਗੋਲੀਬਾਰੀ ਕਰਕੇ ਫਿਰੌਤੀ ਮੰਗਣ...
Ad Position 24