26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-05-2026
ਐੱਸ. ਏ. ਐੱਸ. ਨਗਰ, 22 ਮਈ (ਪ੍ਰੋ. ਅਵਤਾਰ ਸਿੰਘ)- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਤੋਂ ਪਹਿਲਾਂ ਸਾਕਾ 22 ਮਈ 1964 ਨੂੰ ਮੁੱਖ ਰੱਖਦਿਆਂ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜਾਏ ਖੁੱਲ੍ਹੇ ਦੀਵਾਨਾਂ 'ਚ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ, ਭਾਈ ਮਲਕੀਤ ਸਿੰਘ ਬੀ. ਏ. ਦੇ ਢਾਡੀ ਜਥੇ ਅਤੇ ਕਥਾਵਾਚਕ ਭਾਈ ਬਲਵਿੰਦਰ ਸਿੰਘ ਸਮੇਤ ਹੋਰਨਾਂ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਤੇ ਕਥਾ-ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ 22 ਮਈ 1964 'ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਵਾਉਣ ਅਤੇ ਉਸ ਸਮੇਂ ਗੁਰੂ-ਘਰ ਵਿਖੇ ਚੱਲ ਰਹੀ 101 ਸ੍ਰੀ ਅਖੰਡ ਪਾਠਾਂ ਦੀ ਲੜੀ ਨੂੰ ਅਖੰਡ ਰੱਖਣ ਲਈ ਮਿਸਲ ਸ਼ਹੀਦ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ 11 ਨਿਹੰਗ ਸਿੰਘਾਂ ਨੇ ਸ਼ਹੀਦੀਆਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਖ਼ਾਲਸਾ ਪੰਥ ਦੇ ਹੱਥਾਂ 'ਚ ਸੌਂਪੇ ਸਨ ਅਤੇ ਉਨ੍ਹਾਂ ਮਹਾਨ ਸ਼ਹੀਦ ਸਿੰਘਾਂ ਦੀ ਯਾਦ 'ਚ ਹੀ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਭਾਈ ਗੁਰਦੀਪ ਸਿੰਘ ਪਾਉਂਟਾ ਸਾਹਿਬ ਵਾਲਿਆਂ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਮਾਤਾ ਯਸ਼ਪਾਲ ਕੌਰ ਹਰੀਆਂ ਵੇਲਾਂ ਵਾਲੇ, ਬੀਬੀ ਬਲਰਾਜ ਕੌਰ ਖ਼ਾਲਸਾ ਕੈਨੇਡਾ, ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗੀਰ ਸਿੰਘ, ਮੀਤ ਪ੍ਰਧਾਨ ਜਥੇ. ਹਰਭਜਨ ਸਿੰਘ, ਬਾਬਾ ਨਾਗਰ ਸਿੰਘ, ਭਾਈ ਗੁਰਮੀਤ ਸਿੰਘ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਗਿਆਨੀ ਦਿਲਬਾਗ ਸਿੰਘ ਗ੍ਰੰਥੀ, ਗਿਆਨੀ ਹਰਪ੍ਰੀਤ ਸਿੰਘ ਗ੍ਰੰਥੀ, ਗਿਆਨੀ ਪਰਮਜੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਮਨਜੀਤ ਸਿੰਘ ਜੀ. ਕੇ. ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋਗਾ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਪਾਉਂਟਾ ਸਾਹਿਬ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ ਅਤੇ ਬਾਬਾ ਹਰਜਿੰਦਰ ਸਿੰਘ ਡੇਰਾ ਚਾਹ ਵਾਲੇ ਜੌਹਲਾਂ ਜਲੰਧਰ ਸਮੇਤ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਅਤੇ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਚਾਰਕਾਂ ਦੀ ਇਕੱਤਰਤਾ ਅਗਲੀ ਖ਼ਬਰ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿਚ ਸੁਣਵਾਈ 3 ਜੁਲਾਈ 'ਤੇ ਪਈ
Ad Position 24