ਸੰਗਰੂਰ/ਧਰਮਗੜ੍ਹ, 22 ਮਈ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ 13ਵਾਂ ਡਿਗਰੀ ਵੰਡ ਸਮਾਰੋਹ 23 ਮਈ ਨੂੰ ਭਾਈ ਗੁਰਦਾਸ ਹਾਲ ਵਿਖੇ ਕਰਵਾਇਆ ਜਾਵੇਗਾ | ਸਮਾਰੋਹ ਦੌਰਾਨ ਕੁੱਲ 245 ਹੋਣਹਾਰ ਵਿਦਿਆਰਥੀਆਂ ਨੂੰ ਵੱਖ-ਵੱਖ ਅਕਾਦਮਿਕ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ | ਇਨ੍ਹਾਂ 'ਚ 175 ਗ੍ਰੈਜੂਏਟ, 54 ਪੋਸਟ ਗ੍ਰੈਜੂਏਟ ਅਤੇ 16 ਪੀ.ਐਚ.ਡੀ. ਖੋਜਾਰਥੀ ਸ਼ਾਮਿਲ ਹਨ | ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਡਾ. ਚਰਨ ਸਿੰਘ ਸ਼ਿਰਕਤ ਕਰਨਗੇ, ਜਦੋ ਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਪ੍ਰੀਤ ਕੌਰ ਸਮਾਰੋਹ ਦੀ ਰੌਣਕ ਵਧਾਉਣਗੇ | ਸਮਾਰੋਹ ਕਲਗ਼ੀਧਰ ਟਰੱਸਟ ਦੇ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਦਵਿੰਦਰ ਸਿੰਘ ਦੀ ਅਗਵਾਈ ਹੇਠ ਹੋਵੇਗਾ | ਯੂਨੀਵਰਸਿਟੀ ਦੇ ਕੁਲਪਤੀ ਡਾ. ਨੀਲਮ ਕੌਰ ਵਲੋਂ ਯੂਨੀਵਰਸਿਟੀ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇਗੀ | ਯੂਨੀਵਰਸਿਟੀ ਪ੍ਰਸ਼ਾਸਨ ਨੇ ਸਾਰੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਹ ਸਮਾਰੋਹ ਵਿਦਿਆਰਥੀਆਂ ਦੇ ਜੀਵਨ 'ਚ ਨਵੀਆਂ ਸੰਭਾਵਨਾਵਾਂ ਅਤੇ ਸਫ਼ਲਤਾਵਾਂ ਦੀ ਸ਼ੁਰੂਆਤ ਦਾ ਪ੍ਰਤੀਕ ਬਣੇਗਾ |