10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬੀ ਗਾਇਕਾ ਨੂੰ ਦੋ ਗੋਲੀਆਂ ਮਾਰੀਆਂ ਗਈਆਂ-ਪੋਸਟਮਾਰਟਮ ਰਿਪੋਰਟ 'ਚ ਖੁਲਾਸਾ ਤਿੰਨ ਮੁਲਜ਼ਮ ਕਾਬੂ <br/>

Ad Position 21
No active advertisement
ਅਜੀਤ ਡੈਸਕ 23-05-2026
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬੀ ਗਾਇਕਾ ਯਸ਼ਇੰਦਰ ਕੌਰ ਉਰਫ ਇੰਦਰ ਕੌਰ ਦੀ ਦੋ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ | ਇਹ ਖੁਲਾਸਾ ਪੋਸਟਮਾਰਟਮ ਰਿਪੋਰਟ 'ਚ ਹੋਇਆ ਹੈ | ਡਾਕਟਰਾਂ ਦੇ ਬੋਰਡ ਵਲੋਂ ਉਸ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ | ਪਰਿਵਾਰਕ ਮੈਂਬਰਾਂ ਦੇ ਵਿਦੇਸ਼ਾਂ ਤੋਂ ਆਉਣ ਉਪਰੰਤ ਪੋਸਟਮਾਰਟਮ ਦੀਆਂ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਸਕੀਆਂ ਹਨ | ਪੋਸਟਮਾਰਟਮ ਤੋਂ ਬਾਅਦ ਉਸ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਪਹਿਲਾਂ ਹੀ ਮੁੱਖ ਕਥਿਤ ਦੋਸ਼ੀ ਦੇ ਪਿਓ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਕਥਿਤ ਦੋਸ਼ੀਆਂ ਵਿਚ ਪ੍ਰਵਾਸੀ ਭਾਰਤੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਪਿਤਾ ਪ੍ਰੀਤਮ ਸਿੰਘ, ਉਨ੍ਹਾਂ ਦੇ ਸਾਥੀ ਕਰਮਜੀਤ ਸਿੰਘ ਅਤੇ ਰਵਿੰਦਰ ਸਿੰਘ ਉਰਫ਼ ਰਵੀ ਸ਼ਾਮਿਲ ਹਨ, ਜਦਕਿ ਸੁੱਖਾ ਅਜੇ ਫ਼ਰਾਰ ਹੈ, ਜੋ ਘਟਨਾ ਤੋਂ ਬਾਅਦ ਕੈਨੇਡਾ ਭੱਜ ਗਿਆ ਸੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਕੈਨੇਡਾ ਤੋਂ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਥਾਣਾ ਜਮਾਲਪੁਰ ਦੀ ਪੁਲਿਸ ਨੇ ਇਸ ਮਾਮਲੇ ਵਿਚ ਗਾਇਕਾ ਯਸ਼ਇੰਦਰ ਕੌਰ ਦੇ ਭਰਾ ਜੋਤਇੰਦਰ ਸਿੰਘ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਉਸ ਦੇ ਪਿਤਾ ਪ੍ਰੀਤਮ ਸਿੰਘ ਅਤੇ ਉਸ ਦੇ ਸਾਥੀ ਕਰਮਜੀਤ ਸਿੰਘ ਵਾਸੀ ਪਿੰਡ ਭਲੂਰ ਜ਼ਿਲ੍ਹਾ ਮੋਗਾ ਖ਼ਿਲਾਫ਼ ਕੇਸ ਦਰਜ ਕੀਤਾ ਸੀ | ਮੁੱਢਲੀ ਰਿਪੋਰਟ ਵਿਚ ਜੋਤਇੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ 13 ਮਈ ਨੂੰ ਆਪਣੀ ਕਾਰ 'ਚ ਘਰ ਦਾ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ, ਜੋ ਵਾਪਸ ਨਹੀਂ ਆਈ | ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੇ ਉਸ ਦੀ ਭੈਣ ਨੂੰ ਬਾਕੀ ਕਥਿਤ ਦੋਸ਼ੀਆਂ ਨਾਲ ਮਿਲ ਕੇ ਪਿਸਤੌਲ ਦਿਖਾ ਕੇ ਅਗਵਾ ਕਰ ਲਿਆ, ਜਿਸ 'ਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਵਲੋਂ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਤੇ ਯਸ਼ਇੰਦਰ ਕੌਰ ਦੀ ਲਾਸ਼ ਅਤੇ ਕਾਰ ਨੂੰ ਨੀਲੋਂ ਨਹਿਰ ਤੋਂ ਬਰਾਮਦ ਕੀਤਾ ਸੀ | ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਯਸ਼ਇੰਦਰ ਕੌਰ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਸੰਬੰਧ ਸਨ ਤੇ ਸੁੱਖਾ ਉਸ ਦੀ ਭੈਣ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਜਦੋਂ ਉਸ ਦੀ ਭੈਣ ਨੂੰ ਉਸ ਦੇ ਪਹਿਲਾਂ ਤੋਂ ਹੀ ਵਿਆਹ ਅਤੇ ਬੱਚੇ ਹੋਣ ਬਾਰੇ ਪਤਾ ਲੱਗਾ ਤਾਂ ਉਸ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਕਥਿਤ ਦੋਸ਼ੀ ਨੇ ਉਸ ਦੀ ਭੈਣ ਨਾਲ ਰੰਜ਼ਿਸ਼ ਰੱਖਣੀ ਸ਼ੁਰੂ ਕਰ ਦਿੱਤੀ, ਜੋ ਕਿ ਕਤਲ ਦਾ ਕਾਰਨ ਬਣਿਆ | ਐਸ.ਐਚ.ਓ. ਜਮਾਲਪੁਰ ਦਲਵੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਇਸ ਮਾਮਲੇ ਵਿਚ ਪੁਲਿਸ ਵਲੋਂ ਅਗਵਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਪਰ ਹੁਣ ਕਤਲ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮਹਿਲਾ ਵਕੀਲ ਦੀ ਮੌਤ ਅਗਲੀ ਖ਼ਬਰ ਕੇਂਦਰ ਆਰ.ਬੀ.ਆਈ. ਦੇ ਅਸਾਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ-ਹਰਪਾਲ ਸਿੰਘ ਚੀਮਾ <br/>
Ad Position 24