31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ਮੀਨੀ ਵਿਵਾਦ ਦੇ ਚੱਲਦਿਆਂ ਟਰੈਕਟਰ ਦੀ ਟੱਕਰ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 24-05-2026

ਪੱਟੀ, 23 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਨਿਚਰਵਾਰ ਨੂੰ ਨਜ਼ਦੀਕੀ ਪਿੰਡ ਸਭਰਾ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਟਰੈਕਟਰ ਦੀ ਟੱਕਰ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ | ਇਸ ਸੰਬੰਧ ਵਿਚ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ 5 ਵਿਅਕਤੀਆਂ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਡੀ.ਐੱਸ.ਪੀ. ਪੱਟੀ ਰਵੀਸ਼ੇਰ ਸਿੰਘ ਅਤੇ ਐੱਸ.ਐੱਚ.ਓ. ਗੁਰਚਰਨ ਸਿੰਘ ਨੇ ਦੱਸਿਆ ਕਿ ਥਾਣਾ ਪੱਟੀ ਵਿਖੇ ਕੁਲਵਿੰਦਰ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਸਭਰਾ ਨੇ ਬਿਆਨ ਦਰਜ ਕਰਵਾਏ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਹਨ, ਉਨ੍ਹਾਂ ਕੋਲ ਚਾਰ ਏਕੜ ਜ਼ਮੀਨ ਹੈ, ਜੋ ਕਿ ਉਸਦੀ ਮਾਂ ਦੇ ਨਾਮ 'ਤੇ ਹੈ | ਇਸ ਜ਼ਮੀਨ ਵਿਚ ਕਰੀਬ ਤਿੰਨ ਕਨਾਲ ਉਪਰ ਸੁਖਵਿੰਦਰ ਸਿੰਘ ਉਰਫ ਸੋਨਾ ਪੁੱਤਰ ਰਣਜੀਤ ਸਿੰਘ ਵਾਸੀ ਸਭਰਾ ਹੱਕ ਜਤਾਉਂਦਾ ਹੈ | ਸਨਿਚਰਵਾਰ ਨੂੰ ਸਵੇਰੇ 9 ਵਜੇ ਦੇ ਕਰੀਬ ਸੁਖਵਿੰਦਰ ਸਿੰਘ ਟਰੈਕਟਰ ਦੇ ਮਗਰ ਹੱਲਾਂ ਪਾ ਕੇ ਵਿਵਾਦ ਵਾਲੀ ਜ਼ਮੀਨ ਨੂੰ ਵਾਹੁਣ ਲੱਗ ਪਿਆ | ਉਸ ਦੇ ਨਾਲ ਹਰਪ੍ਰੀਤ ਸਿੰਘ ਉਰਫ ਬੱਬਰ ਪੁੱਤਰ ਪ੍ਰਗਟ ਸਿੰਘ, ਨਿੰਮਾ ਪੁੱਤਰ ਪ੍ਰਗਟ ਸਿੰਘ, ਤਰਸੇਮ ਸਿੰਘ ਪੁੱਤਰ ਮੁਖਤਿਆਰ ਸਿੰਘ, ਸੁਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਭਰਾ ਅਤੇ ਇਕ ਅਣਪਛਾਤਾ ਵਿਅਕਤੀ ਖੜੇ ਸਨ | ਮੇਰੇ ਪਿਤਾ ਨੇ ਉਨ੍ਹਾਂ ਨੂੰ ਜ਼ਮੀਨ ਨੂੰ ਵਾਹੁਣ ਤੋਂ ਰੋਕਿਆ ਤਾਂ ਸੁਖਵਿੰਦਰ ਸਿੰਘ ਨੇ ਟਰੈਕਟਰ ਦੀ ਸਾਈਡ ਮਾਰ ਕੇ ਮੇਰੇ ਪਿਤਾ ਨੂੰ ਥੱਲੇ ਸੁੱਟ ਦਿੱਤਾ, ਜਿਸ ਦੌਰਾਨ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਵੇਤ ਮਲਿਕ ਵਲੋਂ ਜਾਅਲੀ ਟਰੈਵਲ ਏਜੰਟਾਂ ਸੰਬੰਧੀ ਯੂ.ਕੇ. ਦੀ ਭਾਰਤ 'ਚ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ <br/> ਅਗਲੀ ਖ਼ਬਰ 'ਸਿੱਖ ਹੀਰੋ ਐਵਾਰਡ-2026' ਨਾਲ ਬਹਾਦਰ ਸਿੰਘ, ਰਮੇਸ਼ ਸਿੰਘ ਅਰੋੜਾ ਤੇ ਬਲਦੇਵ ਸਿੰਘ ਕੰਗ ਸਨਮਾਨਿਤ <br/>
Ad Position 24