31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੰਜਾਬ ਭਰ ਦੇ ਮਗਨਰੇਗਾ ਕਰਮਚਾਰੀ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ

Ad Position 21
No active advertisement
ਅਜੀਤ ਡੈਸਕ 24-05-2026

ਬਠਿੰਡਾ, 23 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਮਗਨਰੇਗਾ ਕਰਮਚਾਰੀ ਪਿਛਲੇ ਕਰੀਬ 6 ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸ ਰਹੇ ਹਨ, ਜਿਨਾਂ ਨੇ ਰੋਸ ਵਜੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲਦੇ ਹੋਏ 25 ਮਈ ਨੂੰ ਸੂਬੇ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਅੱਜ ਬਠਿੰਡਾ 'ਚ ਹੋਈ ਇਕੱਤਰਤਾ ਦੌਰਾਨ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪ੍ਰਸਤ ਵਰਿੰਦਰ ਸਿੰਘ, ਸੂਬਾ ਪ੍ਰਧਾਨ ਗੁਰਸੇਵਕ ਸਿੰਘ ਮਾਨਸਾ, ਜਨਰਲ ਸਕੱਤਰ ਹਰਪਿੰਦਰ ਸਿੰਘ ਤੇ ਚੇਅਰਮੈਨ ਅਮਨਦੀਪ ਮਾਨਸਾ ਨੇ ਦੱਸਿਆ ਕਿ ਇਕ ਪਾਸੇ ਸੂਬੇ ਭਰ ਦੇ ਮਨਰੇਗਾ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ, ਦੂਜੇ ਪਾਸੇ ਉਨ੍ਹਾਂ ਨੂੰ ਪਿਛਲੇ 6 ਮਹੀਨਿਆਂ ਤੋਂ ਨਿਗੁਣੀ ਤਨਖਾਹ ਵੀ ਨਸੀਬ ਨਹੀਂ ਹੋਈ ਹੈ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦਾ ਆਰਥਿਕ ਤਾਣਾ-ਬਾਣਾ ਪੂਰੀ ਤਰ੍ਹਾਂ ਉੱਲਝ ਗਿਆ ਹੈ | ਉਨ੍ਹਾਂ ਦੱਸਿਆ ਕਿ ਮਾਰਚ 2025 'ਚ ਵਿੱਤ ਕਮਿਸ਼ਨਰ (ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ) ਨਾਲ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਪ੍ਰਵਾਨ ਕੀਤੀ ਗਈ ਸੀ, ਪਰ ਅੱਜ ਤੱਕ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਜਿਸ ਦੇ ਖ਼ਿਲਾਫ਼ ਯੂਨੀਅਨ ਵਲੋਂ 25 ਮਈ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਰੋਸ ਮੁਜ਼ਾਹਰੇ ਕੀਤੇ ਜਾਣਗੇ ਤੇ ਸੂਬਾ ਸਰਕਾਰ ਦੇ ਕੈਬਨਿਟ ਮੰਤਰੀਆਂ ਦੇ ਘਰ ਘੇਰੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪਤਨੀ ਤੋਂ ਦੁਖੀ ਫ਼ੌਜੀ ਵਲੋਂ ਲਾਈਵ ਹੋ ਕੇ ਖੁਦਕੁਸ਼ੀ ਅਗਲੀ ਖ਼ਬਰ ਬਿਜਲੀ ਬਿੱਲ ਭਰਨ ਲਈ ਚਲਾਏ ਨਵੇਂ 'ਯੂਨੀਫਾਇਡ ਬਿਲਿੰਗ ਸਿਸਟਮ' ਤੋਂ ਖਪਤਕਾਰ ਦੁਖੀ, ਨਵੇਂ ਸਾਫਟਵੇਅਰ ਦੇ ਪੰਗਿਆਂ ਨੇ ਬਿਜ...
Ad Position 24