31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਤਿ ਦੀ ਗਰਮੀ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਸਿਹਤ ਮੰਤਰੀ

Ad Position 21
No active advertisement
ਅਜੀਤ ਡੈਸਕ 24-05-2026

ਚੰਡੀਗੜ੍ਹ, 23 ਮਈ (ਅਜੀਤ ਬਿਊਰੋ)- ਸੂਬੇ ਭਰ ਵਿਚ ਅਤਿ ਦੀ ਗਰਮੀ ਕਾਰਨ ਵੱਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਸਮਰਪਿਤ ਹੀਟ ਸਟਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿਚ ਆਈਸ ਪੈਕ ਅਤੇ ਕੋਲਡ ਆਈ.ਵੀ. ਫਲੂਇਡਜ਼ ਸ਼ਾਮਿਲ ਹਨ | ਹਰੇਕ ਹਸਪਤਾਲ ਵਿਚ ਜ਼ਰੂਰੀ ਡਾਕਟਰੀ ਸਪਲਾਈ, ਜਿਵੇਂ ਕਿ ਓ.ਆਰ.ਐਸ. ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ | ਮੰਤਰੀ ਨੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਾਸਤੇ ਵਿਚ ਕੂਲਿੰਗ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਵਿਚ ਲੋੜੀਂਦੀ ਸਹੂਲਤ ਦਿੱਤੀ ਗਈ ਹੈ | ਸੂਬੇ ਵਲੋਂ ਗਰਮੀ ਸਬੰਧੀ ਬਿਮਾਰੀ (ਐਚ. ਆਰ. ਆਈ.) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਆਈ. ਐਚ. ਆਈ. ਪੀ. ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ | ਡਾ. ਬਲਬੀਰ ਸਿੰਘ ਨੇ ਕਿਹਾ ਸਾਡੀਆਂ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਤਿਆਰ ਹਨ, ਫਿਰ ਵੀ ਮੈਂ ਲੋਕਾਂ, ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਚੌਕਸ ਰਹਿਣ ਅਤੇ ਵਿਭਾਗ ਦੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ | ਗਰਮੀ ਤੋਂ ਬਚਣ ਲਈ ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਾਣੀ ਪਿਓ | ਓ.ਆਰ.ਐਸ., ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ | ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਓ | ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ ਜਾਂ ਤੌਲੀਏ ਦੀ ਵਰਤੋਂ ਕਰੋ | ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਹੀ ਬਾਹਰੀ ਕੰਮ ਕਰੋ | ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ਼, ਸੰਤਰੇ ਅਤੇ ਖੀਰੇ ਖਾਓ | ਥੋੜ੍ਹੀ-ਥੋੜ੍ਹੀ ਮਾਤਰਾ ਵਿਚ ਵਾਰ-ਵਾਰ ਖਾਣਾ ਖਾਓ ਆਦਿ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰ.ਬੀ.ਆਈ. ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ, ਰਾਜਾਂ ਨੂੰ ਉਨ੍ਹਾਂ ਦੇ ਬਣਦ... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24