31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

'ਸਤਿਕਾਰ ਐਕਟ': 31 ਮਈ ਦੀ ਪੰਥਕ ਕਾਨਫੰਰਸ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 24-05-2026

ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)-ਮਾਝਾ ਖੇਤਰ ਨਾਲ ਸਬੰਧਤ ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲਿ੍ਹਆਂ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਜਥਿਆਂ ਦੀ ਵਿਸ਼ੇਸ਼ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ | ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਵਿਵਾਦ ਦਾ ਮੁੱਦਾ ਬਣੀਆਂ ਮੱਦਾਂ ਬਾਰੇ ਵਿਚਾਰ ਚਰਚਾ ਕਰਦਿਆਂ ਇਸ ਸਬੰਧ 'ਚ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦੀ ਗਈ ਵਿਸ਼ਾਲ ਪੰਥਕ ਕਾਨਫ਼ਰੰਸ ਦੀਆਂ ਤਿਆਰੀਆਂ ਅਤੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰਚਾਰਕ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਕੱਤਰਤਾ ਦੌਰਾਨ ਸੰਬੋਧਨ ਕਰਦਿਆਂ ਤੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਸਰਕਾਰ ਵਲੋਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਨਾਂਅ 'ਤੇ ਬਣਾਏ ਗਏ ਇਸ ਕਾਨੂੰਨ ਵਿਚ ਕਸਟੋਡੀਅਨ ਸ਼ਬਦ ਰਾਹੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਨ ਵਾਲਿਆਂ ਨੂੰ ਵੀ ਦੋਸ਼ੀ ਠਹਿਰਾਏ ਜਾਣਾ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕ ਸ਼੍ਰੇਣੀ ਦੀ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ 31 ਮਈ ਦੀ ਪੰਥਕ ਕਾਨਫ਼ਰੰਸ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪ੍ਰਚਾਰਕਾਂ ਨੂੰ ਹਦਾਇਤ ਕੀਤੀ | ਪਿਛਲੇ ਦਿਨੀਂ ਅਮਰੀਕਾ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਪੁਲਿਸ ਵਲੋਂ ਜੁੱਤੀਆਂ ਪਾ ਕੇ ਦਾਖਲ ਹੋਣ ਦੀ ਵਾਇਰਲ ਹੋ ਰਹੀ ਵੀਡੀਓ ਬਾਰੇ ਪ੍ਰਧਾਨ ਧਾਮੀ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਗੁਰੂ ਘਰਾਂ ਦੀ ਮਰਯਾਦਾ ਦਾ ਪਾਲਣ ਕਰਨਾ ਹਰ ਕਿਸੇ ਲਈ ਲਾਜ਼ਮੀਂ ਹੈ ਤੇ ਮਰਿਆਦਾ ਹਰ ਹਾਲਤ ਵਿਚ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ | ਇਕੱਤਰਤਾ 'ਚ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਜਸਪਾਲ ਸਿੰਘ ਢੱਡੇ ਸਮੇਤ ਵੱਡੀ ਗਿਣਤੀ 'ਚ ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜਥੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊਯਾਰਕ ਸ਼ਿਪਯਾਰਡ 'ਚ ਲੱਗੀ ਅੱਗ-ਇਕ ਦੀ ਮÏਤ, 36 ਜ਼ਖਮੀ ਅਗਲੀ ਖ਼ਬਰ ਦੁਨੀਆ ਭਰ ਵਿਚ ਖਾਦ ਸੰਕਟ ਤੇ ਮਹਿੰਗਾਈ ਵਧਣ ਦੀ ਚਿੰਤਾ, ਕਈ ਦੇਸ਼ਾਂ ਦੀਆਂ ਫ਼ਸਲਾਂ ਖ਼ਤਰੇ 'ਚ
Ad Position 24