17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਦੀ ਸਮਾਪਤੀ ਅੱਜ

Ad Position 21
No active advertisement
ਅਜੀਤ ਡੈਸਕ 25-05-2026

ਦੂਸਰੀ ਲੜੀ ਦੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਸਜਾਏ ਜਾਣਗੇ ਦੀਵਾਨ
ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿੱਤ ਚੱਲ ਰਹੇ ਪੰਜ ਰੋਜ਼ਾ ਸਮਾਗਮ ਦੌਰਾਨ ਸਜਾਏ ਜਾ ਰਹੇ ਦੀਵਨਾਂ 'ਚ ਵੱਡੀ ਗਣਿਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ | ਇਹ ਸਮਾਗਮ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਤੋਂ ਵਰਸਾਏ ਅਤੇ ਉਨ੍ਹਾਂ ਦੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਮਹਾਂਪੁਰਖਾਂ ਦੀ ਯਾਦ ਵਿਚ ਕੈਨੇਡਾ ਅਤੇ ਅਮਰੀਕਾ ਵਿਖੇ ਵੀ ਸਮਾਗਮ ਹੋਣਗੇ | ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦੱਸਿਆ ਕਿ ਦੂਸਰੀ ਲੜੀ ਦੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ 25 ਮਈ ਨੂੰ ਸਵੇਰੇ 10 ਵਜੇ ਪੈਣ, ਉਪਰੰਤ ਦੀਵਾਨ ਸਜਾਏ ਜਾਣਗੇ | ਇਨ੍ਹਾਂ ਦੀਵਾਨਾਂ 'ਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਹਾਜ਼ਰੀਆਂ ਭਰਨਗੇ | ਇਸ ਤੋਂ ਇਲਾਵਾ 24 ਮਈ ਦੀ ਰਾਤ ਨੂੰ ਕੀਰਤਨ ਦਰਬਾਰ ਵੀ ਸਜਾਇਆ ਜਾ ਰਿਹਾ ਹੈ | ਮਹਾਂਪੁਰਖਾਂ ਦੀ ਮਿੱਠੀ ਯਾਦ ਵਿਚ 5 ਤੋਂ 7 ਜੂਨ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਕੈਨੇਡਾ, 12 ਤੋਂ 14 ਜੂਨ ਨੂੰ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਐਡਮਿੰਟਨ ਏ.ਬੀ. ਕੈਨੇਡਾ, 19 ਤੋਂ 21 ਜੂਨ ਨੂੰ ਗੁਰਦੁਆਰਾ ਸਿੱਖ ਹੈਰੀਟੇਜ ਸੈਂਟਰ ਟੋਰਾਂਟੋ ਕੈਨੇਡਾ ਅਤੇ 26 ਤੋਂ 28 ਜੂਨ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਬਿਕਰਸਫੀਡ ਕੈਲਫੋਰਨੀਆ ਅਮਰੀਕਾ ਵਿਖੇ ਵੀ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਾਰੇ ਸਮਾਗਮਾਂ ਵਿਚ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਹਾਜ਼ਰੀਆਂ ਭਰਨਗੇ |

Ad Position 22
No active advertisement
ਪਿਛਲੀ ਖ਼ਬਰ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ 13ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਲੜਾਈ ਲੜੇਗੀ ਪੀ.ਸੀ.ਟੀ. ਹਿਊਮੈਨਿਟੀ <br/>
Ad Position 24