17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ 13ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-05-2026

ਸੰਗਰੂਰ, ਧਰਮਗੜ੍ਹ, 24 ਮਈ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਉੱਤਰੀ ਭਾਰਤ ਦੀ ਲੜਕੀਆਂ ਦੀ ਇਕਲੌਤੀ ਇੰਟਰਨਲ ਯੂਨੀਵਰਸਿਟੀ ਵਿਖੇ 13ਵਾਂ ਸਾਲਾਨਾ ਸਮਾਰੋਹ ਯੂਨੀਵਰਸਿਟੀ ਕੈਂਪਸ ਦੇ ਭਾਈ ਗੁਰਦਾਸ ਹਾਲ ਵਿਖੇ ਉਤਸ਼ਾਹ ਭਰੇ ਮਾਹੌਲ 'ਚ ਕਰਵਾਇਆ ਗਿਆ | ਸਮਾਰੋਹ ਵਿਚ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਮਹਿਮਾਨਾਂ ਨੇ ਵਿਸ਼ੇਸ਼ ਹਾਜ਼ਰੀ ਲਗਵਾਈ | ਸਮਾਰੋਹ ਦੀ ਸ਼ੁਰੂਆਤ ਰਸ-ਭਿੰਨੇ ਸ਼ਬਦ ਕੀਰਤਨ ਨਾਲ ਹੋਈ, ਜਿਸ ਤੋਂ ਬਾਅਦ ਅਕਾਦਮਿਕ ਸ਼ੋਭਾ ਯਾਤਰਾ ਕੱਢੀ ਗਈ | ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਦਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਰੋਹ 'ਚ ਈਗਰੋ ਫਾਉਡੇਸ਼ਨ ਦੇ ਸੀ.ਈ.ਓ. ਅਤੇ ਸੰਸਥਾਪਕ ਡਾ. ਚਰਨ ਸਿੰਘ ਨੇ ਬਤੌਰ ਮੁੱਖ ਮਹਿਮਾਨ ਅਤੇ ਮਾਤਾ ਸੁੰਦਰੀ ਕਾਲਜ (ਲੜਕੀਆਂ) ਦੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਸਮਾਰੋਹ ਦੀ ਸ਼ੁਰੂਆਤ 'ਚ ਯੂਨੀਵਰਸਿਟੀ ਦੇ ਕੁਲਪਤੀ ਡਾ. ਨੀਲਮ ਕੌਰ ਨੇ ਯੂਨੀਵਰਸਿਟੀ ਦੀਆਂ ਸਾਲਾਨਾ ਪ੍ਰਾਪਤੀਆਂ ਅਤੇ ਤਰੱਕੀ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਸਿੱਖਿਆ, ਖੋਜ, ਨਵੀਂ ਸੋਚ ਅਤੇ ਮਨੁੱਖੀ ਮੁੱਲਾਂ 'ਤੇ ਆਧਾਰਿਤ ਪੜ੍ਹਾਈ ਰਾਹੀਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ 'ਤੇ ਯੋਗ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਮੌਕੇ ਕਲਗ਼ੀਧਰ ਟਰੱਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਗਿਆਨ ਪ੍ਰਾਪਤ ਕਰਨਾ ਨਹੀਂ, ਸਗੋਂ ਮਨੁੱਖਤਾ, ਸੇਵਾ ਅਤੇ ਨੈਤਿਕ ਮੁੱਲਾਂ ਨੂੰ ਜੀਵਨ 'ਚ ਅਪਣਾਉਣਾ ਹੈ | ਉਕਤ ਸਮਾਰੋਹ ਦੌਰਾਨ ਯੂਨੀਵਰਸਿਟੀ ਦੇ 175 ਅੰਡਰ ਗੈ੍ਰਜੂਏਟ, 54 ਪੋਸਟ ਗੈ੍ਰਜੂਏਟ ਅਤੇ 16 ਖੋਜਾਰਥੀਆਂ ਨੂੰ ਪੀ.ਐਚ.ਡੀ. ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਵੱਖ-ਵੱਖ ਫੈਕਲਟੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸੋਨੇ ਅਤੇ ਚਾਂਦੀ ਦੇ ਤਗਮੇ ਅਤੇ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਮੁੱਖ ਮਹਿਮਾਨ ਡਾ. ਚਰਨ ਸਿੰਘ ਨੇ ਕਿਹਾ ਕਿ ਸਿੱਖਿਆ ਸਿਰਫ਼ ਰੋਜ਼ਗਾਰ ਦਾ ਸਾਧਨ ਨਹੀਂ, ਸਗੋਂ ਸਮਾਜ ਨੂੰ ਸਕਾਰਾਤਮਿਕ ਦਿਸ਼ਾ ਦੇਣ ਦਾ ਮਜ਼ਬੂਤ ਆਧਾਰ ਹੈ | ਇਸੇ ਤਰ੍ਹਾਂ ਵਿਸ਼ੇਸ਼ ਮਹਿਮਾਨ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਨਿਰੰਤਰ ਸਿੱਖਦੇ ਰਹਿਣ ਤੇ ਭਾਰਤੀ ਸੰਸਕਿ੍ਤੀ ਅਤੇ ਮਨੁੱਖੀ ਸੰਵੇਦਨਾਵਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਫ਼ਰੀਦਕੋਟ ਜਥੇਬੰਦੀ ਨੇ ਸਮੂਹਿਕ ਅਸਤੀਫ਼ੇ ਦਿੱਤੇ ਅਗਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਦੀ ਸਮਾਪਤੀ ਅੱਜ
Ad Position 24