ਚੰਡੀਗੜ੍ਹ, 24 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀਆਂ ਆਉਣ ਵਾਲੀਆਂ ਲੋਕਲ ਬਾਡੀ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾਉਂਦਾ ਨਜ਼ਰ ਆ ਰਿਹਾ ਹੈ | ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ 'ਆਪ' ਸਰਕਾਰ 'ਤੇ ਚੋਣਾਂ ਵਿਚ ਧੱਕੇਸ਼ਾਹੀ ਤੇ ਗੈਰ ਕਾਨੂੰਨੀ ਤਰੀਕੇ ਅਪਣਾਉਣ ਦੇ ਇਰਾਦਿਆਂ ਦਾ ਦੋਸ਼ ਲਗਾਇਆ ਹੈ | ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਤੇ ਵਿਧਾਇਕਾਂ ਵਲੋਂ ਪੋਲਿੰਗ ਬੂਥਾਂ ਦੇ ਦਰਵਾਜ਼ੇ ਬੰਦ ਕਰਕੇ ਬੂਥ ਕੈਪਚਰਿੰਗ ਕਰਨ ਵਰਗੇ ਬਿਆਨ ਦੇਣਾ ਦਰਸਾਉਂਦਾ ਹੈ ਕਿ 'ਆਪ' ਪਹਿਲਾਂ ਹੀ ਆਪਣੀ ਹਾਰ ਮੰਨ ਚੁੱਕੀ ਹੈ | ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੇ ਸਮੇਂ 'ਚ ਭਾਜਪਾ ਨੂੰ ਸੂਬੇ ਵਿਚ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ |
ਪਹਿਲਾਂ ਹੀ ਹਾਰ ਮੰਨ ਚੁੱਕੀ ਹੈ 'ਆਪ'-ਜਾਖੜ
ਅਜੀਤ ਡੈਸਕ
25-05-2026