04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਕਾਲੀ ਆਗੂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਮੁਹਿੰਮ ਤੇਜ਼-ਐਸ.ਪੀ. ਜਾਂਚ

Ad Position 21
No active advertisement
ਅਜੀਤ ਡੈਸਕ 25-05-2026
ਐੱਸ. ਏ. ਐੱਸ. ਨਗਰ, 24 ਮਈ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਮੁੱਲਾਂਪੁਰ ਦੇ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਖ਼ਿਲਾਫ਼ ਬੀ. ਐਨ. ਐਸ. ਤੇ ਪੋਕਸੋ ਐਕਟ ਦੀਆਂ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਮਾਮਲੇ ਵਿਚ ਮਟੌਰ ਪੁਲਿਸ ਵਲੋਂ ਮੁੜ ਤੋਂ ਗਿ੍ਫ਼ਤਾਰੀ ਲਈ ਛਾਪੇਮਾਰੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਇਸ ਸੰਬੰਧੀ ਐੱਸ.ਪੀ. ਜਾਂਚ ਸੌਰਵ ਜਿੰਦਲ ਨੇ ਅਦਾਰਾ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਪਿਤਾ ਤੇ ਪੀੜਤ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ ਜੋ ਕਿ ਸੰਗੀਨ ਅਪਰਾਧ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਤਫਤੀਸ਼ੀ ਅਧਿਕਾਰੀ ਵਲੋਂ ਅਦਾਲਤ ਰਾਹੀਂ ਗਿ੍ਫ਼ਤਾਰੀ ਵਾਰੰਟ ਲਈ ਅਰਜ਼ੀ ਦਿੱਤੀ ਗਈ ਹੈ ਤੇ ਉਕਤ ਮਾਮਲੇ ਵਿਚ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ | ਪੁਲਿਸ ਅਧਿਕਾਰੀਆਂ ਮੁਤਾਬਿਕ ਮੁਲਜ਼ਮ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਗਿ੍ਫ਼ਤਾਰੀ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਦੀਆਂ ਟੀਮਾਂ ਪੱਕੇ ਵਸਨੀਕਾਂ ਦੇ ਸਬੂਤਾਂ ਦੇ ਆਧਾਰ 'ਤੇ ਹੀ ਵੋਟ ਬਣਾਉਣ - ਰਾਣਾ <br/> ਅਗਲੀ ਖ਼ਬਰ ਕਾਂਗਰਸ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਧਰਮਿੰਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ-ਰਾਹੁਲ ਗਾਂਧੀ <br/>
Ad Position 24