10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬੂਥ ਕੈਪਚਰਿੰਗ ਟਿੱਪਣੀ ਮਾਮਲੇ 'ਚ ਬਾਜਵਾ ਨੂੰ ਹਾਈ ਕੋਰਟ ਤੋਂ ਝਟਕਾ

Ad Position 21
No active advertisement
ਅਜੀਤ ਡੈਸਕ 26-05-2026

ਚੰਡੀਗੜ੍ਹ, 25 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਅਦਾਲਤ ਨੇ ਉਨ੍ਹਾਂ ਨੂੰ ਬੂਥ ਕੈਪਚਰਿੰਗ ਬਾਰੇ ਉਨ੍ਹਾਂ ਦੀਆਂ ਕਥਿਤ ਟਿੱਪਣੀਆਂ ਲਈ ਦਾਇਰ ਜਨਹਿੱਤ ਪਟੀਸ਼ਨ (ਪੀ.ਆਈ.ਐਲ.) ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ, ਪਰ ਨਾਲ ਹੀ 25 ਹਜ਼ਾਰ ਰੁਪਏ ਦੇ ਜੁਰਮਾਨੇ ਨਾਲ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ | ਅਦਾਲਤ ਨੇ ਇਹ ਕਾਰਵਾਈ ਉਦੋਂ ਕੀਤੀ ਜਦੋਂ ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਬਾਜਵਾ ਨੇ ਪਟੀਸ਼ਨ ਵਿਚ ਉਨ੍ਹਾਂ ਵਿਰੁੱਧ ਲੰਬਿਤ ਐਫ.ਆਈ.ਆਰ. ਬਾਰੇ ਜਾਣਕਾਰੀ ਦਾ ਖ਼ੁਲਾਸਾ ਨਹੀਂ ਕੀਤਾ ਸੀ | ਅਦਾਲਤ ਦੀਆਂ ਸਖ਼ਤ ਟਿੱਪਣੀਆਂ ਤੇ ਤੱਥਾਂ ਨੂੰ ਛੁਪਾਉਣ ਬਾਰੇ ਸਵਾਲਾਂ ਤੋਂ ਬਾਅਦ ਬਾਜਵਾ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਮੰਗੀ | ਬਾਅਦ 'ਚ ਹਾਈ ਕੋਰਟ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਅਤੇ 25 ਹਜ਼ਾਰ ਰੁਪਏ ਦੇ ਜੁਰਮਾਨੇ ਨਾਲ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਯੂ-ਟਿਊਬਰਾਂ ਵਲੋਂ ਡਰੋਨ ਨਾਲ ਬਣਾਈਆਂ ਜਾ ਰਹੀਆਂ ਵੀਡੀਓ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ <br/> ਅਗਲੀ ਖ਼ਬਰ ਜ਼ਿਲੇ੍ਹ 'ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ <br/>
Ad Position 24