10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੰਜਾਬੀ ਗਾਇਕ ਸੋਹਲ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 26-05-2026

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਦੌਰਾਨ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਦੋਰਾਹਾ ਪੁਲਿਸ ਨੇ ਇਕ ਵੱਡੇ ਇੰਟਰਨੈਸ਼ਨਲ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਤੇ ਪੰਜਾਬੀ ਗਾਇਕ ਹਰਬੀਰ ਸਿੰਘ ਸੋਹਲ ਨੂੰ 5 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਗਿ੍ਫ਼ਤਾਰ ਕਾਬੂ ਕਰ ਲਿਆ | ਪੁਲਿਸ ਜਾਂਚ ਦੌਰਾਨ ਗੈਂਗਸਟਰ ਜੈਪਾਲ ਭੁੱਲਰ ਗੈਂਗ ਨਾਲ ਵੀ ਇਸ ਨੈੱਟਵਰਕ ਦੇ ਸਬੰਧ ਸਾਹਮਣੇ ਆਏ ਦੱਸੇ ਜਾ ਰਹੇ ਹਨ | ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਵਿਚ ਹੈ | ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ 7 ਮਾਰਚ 2026 ਨੂੰ ਦੋਰਾਹਾ ਪੁਲਿਸ ਵਲੋਂ ਇੱਕ ਇਟਿਓਸ ਕਾਰ ਵਿਚੋਂ ਅਕਸ਼ੈ ਕੁਮਾਰ ਵਾਸੀ ਲੁਧਿਆਣਾ ਨੂੰ ਕਾਬੂ ਕਰ ਉਸ ਕੋਲੋਂ 301 ਗ੍ਰਾਮ ਹੈਰੋਇਨ, ਡਰੱਗ ਮਨੀ ਤੇ 30 ਜਿੰਦਾ ਰੌਂਦ ਬਰਾਮਦ ਕੀਤੇ ਸਨ | ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਅਕਸ਼ੈ ਕੁਮਾਰ ਇਹ ਨਸ਼ਾ ਵਿਸ਼ਾਲ ਅਤੇ ਸੰਜੀਵ ਕੁਮਾਰ ਉਰਫ਼ ਸੰਨੀ ਤੋਂ ਲੈ ਕੇ ਆਉਂਦਾ ਸੀ | ਦੋਵਾਂ ਨੂੰ ਨਾਮਜ਼ਦ ਕਰਦਿਆਂ ਵਿਸ਼ਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਜਾਂਚ ਵਿਚ ਗੁਰਜੰਟ ਸਿੰਘ ਉਰਫ਼ ਜੰਟਾ ਤੇ ਹਰਵੀਰ ਸਿੰਘ ਸੋਹਲ ਦੇ ਨਾਮ ਵੀ ਸਾਹਮਣੇ ਆਏ ਸਨ ਜੋ ਭਾਰੀ ਮਾਤਰਾ ਵਿਚ ਨਸ਼ੇ ਦੀ ਸਪਲਾਈ ਕਰਦੇ ਸਨ | ਇਸ 'ਤੇ ਪੁਲਿਸ ਨੇ ਹਰਵੀਰ ਸਿੰਘ ਸੋਹਲ ਨੂੰ ਗਿ੍ਫ਼ਤਾਰ ਕਰ ਲਿਆ ਤੇ ਉਸ ਦੀ ਥਾਰ ਗੱਡੀ ਵਿਚੋਂ 5 ਕਿੱਲੋ 100 ਗ੍ਰਾਮ ਹੈਰੋਇਨ ਤੇ 1.50 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਤਫਤੀਸ਼ ਅੱਗੇ ਵਧੀ ਤਾਂ ਇਸ ਨਸ਼ਾ ਤਸਕਰੀ ਰੈਕਟ ਦੇ ਤਾਰ ਲੁਧਿਆਣਾ ਨਾਲ ਜੁੜੇ ਕਈ ਲੋਕਾਂ ਤੱਕ ਪਹੁੰਚੇ | ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਇਸ ਗਰੋਹ ਦੇ ਸਬੰਧ ਗੈਂਗਸਟਰ ਜੈਪਾਲ ਭੁੱਲਰ ਗੈਂਗ ਨਾਲ ਰਹੇ ਹਨ | ਐਸ. ਐਸ. ਪੀ. ਨੇ ਦੱਸਿਆ ਕਿ ਆਸਟ੍ਰੇਲਆ ਬੈਠਾ ਗੁਰਜੰਟ ਸਿੰਘ ਜੰਟਾ ਪੂਰਾ ਨੈੱਟਵਰਕ ਚਲਾ ਰਿਹਾ ਹੈ ਤੇ ਫੰਡਿਗ ਕਰ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ ਅਗਲੀ ਖ਼ਬਰ ਯੂ-ਟਿਊਬਰਾਂ ਵਲੋਂ ਡਰੋਨ ਨਾਲ ਬਣਾਈਆਂ ਜਾ ਰਹੀਆਂ ਵੀਡੀਓ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ <br/>
Ad Position 24