11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਦੀਨਾਨਗਰ, ਗੁਰਦਾਸਪੁਰ, ਕਾਦੀਆਂ ਤੇ ਸ਼ਾਮਚੌਰਾਸੀ ਨਗਰ ਕੌਂਸਲ ਚੋਣਾਂ 10 ਜੂਨ ਨੂੰ <br/>

Ad Position 21
No active advertisement
ਅਜੀਤ ਡੈਸਕ 26-05-2026
ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਪੰਜਾਬ ਮਿਊਾਸੀਪਲ ਐਕਟ 1911 ਦੀ ਧਾਰਾ 13-ਏ ਅਧੀਨ ਮਿਤੀ 21 ਮਈ ਨੂੰ ਜਾਰੀ ਨੋਟੀਫਿਕੇਸਨ ਨੰਬਰ 03/01/(-2)//2026/78 ਦੇ ਅਨੁਸਾਰ, ਰਾਜ ਚੋਣ ਕਮਿਸ਼ਨ ਨੇ ਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕੀਤਾ ਹੈ | ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 28 ਮਈ (ਵੀਰਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ ਪਹਿਲੀ ਜੂਨ (ਸੋਮਵਾਰ) ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਹੋਵੇਗੀ | ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿਚ ਭਰੀਆਂ ਜਾਣਗੀਆਂ | ਨਾਮਜ਼ਦਗੀਆਂ ਦੀ ਜਾਂਚ 2 ਜੂਨ (ਮੰਗਲਵਾਰ) ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ | ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 10 ਜੂਨ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕਰਵਾਈਆਂ ਜਾਣਗੀਆਂ | ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ | ਚੋਣ ਕਮਿਸ਼ਨ ਵਲੋਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ | ਚੋਣ ਸਡਿਊਲ ਦੇ ਐਲਾਨ ਨਾਲ, ਉਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ | ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ 'ਚ ਗਰਮੀ ਨੇ ਹੋਰ ਫੜਿਆ ਜ਼ੋਰ <br/>
Ad Position 24