ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਕੁਝ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਪੰਜਾਬ 'ਚ 26 ਮਈ ਨੂੰ ਹੋ ਰਹੀਆਂ ਸਥਾਨਕ ਸਰਕਾਰ ਚੋਣਾਂ ਕਾਰਨ ਰਾਜ ਭਰ 'ਚ ਚੋਣ ਡਿਊਟੀਆਂ ਤੇ ਪ੍ਰਸ਼ਾਸਕੀ ਪ੍ਰਬੰਧਾਂ ਨੂੰ ਧਿਆਨ 'ਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ | ਯੂਨੀਵਰਸਿਟੀ ਦੇ ਪ੍ਰੋ. ਇੰਚਾਰਜ ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਯੂਨੀਵਰਸਿਟੀ ਨਾਲ ਸੰਬੰਧਿਤਾ ਪ੍ਰਾਪਤ ਕਾਲਜਾਂ, ਪ੍ਰਾਈਵੇਟ ਪ੍ਰੀਖਿਆਰਥੀਆਂ ਯੂਨੀਵਰਸਿਟੀ ਕੰਸਟੀਚੁਐਂਟ ਕਾਲਜਾਂ, ਐਸੋਸੀਏਟ ਸੰਸਥਾਵਾਂ ਦੀਆਂ ਮਿਤੀਆਂ 26 ਮਈ ਦੀਆਂ ਮੁਲਤਵੀ ਕੀਤੀਆਂ ਸਾਰੀਆਂ ਥਿਊਰੀ ਪ੍ਰੀਖਿਆਵਾਂ ਹੁਣ 11 ਜੂਨ 2026 ਵੀਰਵਾਰ ਨੂੰ ਹੋਣਗੀਆਂ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਮੇਨ ਕੈਂਪਸ ਅਤੇ ਰੀਜਨਲ ਕੈਂਪਸਾਂ ਦੀਆਂ ਮਿਤੀ 26 ਮਈ 2026 ਦੀਆਂ ਮੁਲਤਵੀ ਕੀਤੀਆਂ ਸਾਰੀਆਂ ਥਿਊਰੀ ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਸੰਬੰਧਿਤ ਵਿਭਾਗਾਂ ਦੇ ਮੁਖੀ ਸਾਹਿਬਾਨਾਂ ਵਲੋਂ ਤਜਵੀਜ਼ ਕੀਤੀ ਜਾਵੇਗੀ | ਇਸ ਤੋਂ ਇਲਾਵਾ ਕਾਲਜਾਂ, ਪ੍ਰਾਈਵੇਟ ਪ੍ਰੀਖਿਆਰਥੀਆਂ ਯੂਨੀਵਰਸਿਟੀ ਕੰਸਟੀਚੁਐਂਟ ਕਾਲਜਾਂ, ਐਸੋਸੀਏਟ ਸੰਸਥਾਵਾਂ ਦੀਆਂ ਮਿਤੀ 28/05/2026 ਦੀਆਂ ਮੁਲਤਵੀ ਕੀਤੀਆਂ ਸਾਰੀਆਂ ਪ੍ਰੀਖਿਆਵਾਂ ਹੁਣ 12 ਜੂਨ 2026 ਨੂੰ ਹੋਣਗੀਆਂ |