11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਈਰਾਨ ਦੇ ਉਪ ਵਿਦੇਸ਼ ਮੰਤਰੀ ਵਲੋਂ ਮਿਸਰੀ ਨਾਲ ਫੋਨ 'ਤੇ ਗੱਲਬਾਤ

Ad Position 21
No active advertisement
ਅਜੀਤ ਡੈਸਕ 26-05-2026
ਨਵੀਂ ਦਿੱਲੀ, 25 ਮਈ (ਏਜੰਸੀ)-ਈਰਾਨ ਦੇ ਉਪ ਵਿਦੇਸ਼ ਮੰਤਰੀ ਮਾਜਿਦ ਤਖਤ ਰਾਵੰਚੀ ਨੇ ਸੋਮਵਾਰ ਨੂੰ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੂੰ ਫੋਨ ਕੀਤਾ ਅਤੇ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਮਿਸਰੀ ਨੂੰ ਪੱਛਮੀ ਏਸ਼ੀਆ 'ਚ ਚੱਲ ਰਹੇ ਸੰਕਟ ਨੂੰ ਖਤਮ ਕਰਨ ਲਈ ਵਾਸ਼ਿੰਗਟਨ ਦੇ ਨਾਲ ਤਹਿਰਾਨ ਦੀ ਗੱਲਬਾਤ ਬਾਰੇ ਜਾਣਕਾਰੀ ਦਿੱਤੀ | ਫੋਨ 'ਤੇ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਅਮਰੀਕਾ ਅਤੇ ਈਰਾਨ ਇਕ ਵਿਆਪਕ ਸ਼ਾਂਤੀ ਸਮਝੌਤੇ 'ਤੇ ਪਹੁੰਚਣ ਤੋਂ ਪਹਿਲਾਂ ਹੋਰਮੁਜ਼ ਜਲਡਮਰੂ ਨੂੰ ਮੁੜ ਖੋਲ੍ਹਣ ਲਈ ਇਕ ਸ਼ੁਰੂਆਤੀ ਸਮਝੌਤੇ 'ਤੇ ਵਿਚਾਰ ਕਰ ਰਹੇ ਹਨ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੂੰ ਈਰਾਨ ਦੇ ਰਾਜਨੀਤਕ ਮਾਮਲਿਆਂ ਦੇ ਉਪ ਵਿਦੇਸ਼ ਮੰਤਰੀ ਤਖਤ ਰਾਵੰਚੀ ਦਾ ਫੋਨ ਆਇਆ | ਉਨ੍ਹਾਂ ਕਿਹਾ ਕਿ ਚਰਚਾ ਦਾ ਮੁੱਖ ਵਿਸ਼ਾ ਇਸ ਖੇਤਰ 'ਚ ਹਾਲ ਹੀ ਦੇ ਘਟਨਾਕ੍ਰਮ ਅਤੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨਾ ਸੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਅੱਜ ਹੋ ਰਹੀਆਂ ਨਿਗਮ ਚੋਣਾਂ ਸੂਬੇ ਦੀ ਸਿਆਸੀ ਦਿਸ਼ਾ ਦਾ ਵੱਡਾ ਇਮਤਿਹਾਨ ਅਗਲੀ ਖ਼ਬਰ ਲੋਕਪਾਲ ਅਹੁਦਾ 6 ਮਹੀਨੇ ਤੋਂ ਖ਼ਾਲੀ ਰਹਿਣ 'ਤੇ ਹਾਈ ਕੋਰਟ ਸਖ਼ਤ <br/>
Ad Position 24