11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਿਸ਼ਵ ਪੱਧਰ 'ਤੇ ਖਾਦਾਂ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ-ਸੀਤਾਰਮਨ <br/>

Ad Position 21
No active advertisement
ਅਜੀਤ ਡੈਸਕ 26-05-2026

ਮੁੰਬਈ, 25 ਮਈ (ਪੀ.ਟੀ.ਆਈ.)-ਪੱਛਮੀ ਏਸ਼ੀਆ ਵਿਚ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ | ਤੇਲ ਅਤੇ ਗੈਸ ਤੋਂ ਲੈ ਕੇ ਹਰ ਚੀਜ਼ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ | ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਤਿੰਨ 'ਐਫ.' 'ਤੇ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ | ਅੱਜ ਉਨ੍ਹਾਂ ਨੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਖਾਦ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਗਿਆ ਹੈ¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਰਤ ਨੂੰ ਤਿੰਨ 'ਐਫ.' ਅਰਥਾਤ ਈਾਧਣ ਖਾਦ ਅਤੇ ਵਿਦੇਸ਼ੀ ਮੁਦਰਾ ਭੰਡਾਰ 'ਤੇ ਨੇੜਿਓਾ ਨਜ਼ਰ ਰੱਖਣੀ ਚਾਹੀਦੀ ਹੈ, ਖਾਸ ਕਰਕੇ ਅਜਿਹੇ ਸਮੇਂ ਜਦੋਂ ਅਮਰੀਕਾ ਅਤੇ ਈਰਾਨ ਵਿਚਕਾਰ ਟਕਰਾਅ ਦੌਰਾਨ ਵਿਸ਼ਵ ਬਾਜ਼ਾਰਾਂ ਵਿਚ ਭੁਚਾਲ ਆ ਰਿਹਾ ਹੈ ਅਤੇ ਇਸ ਨਾਲ ਘਰੇਲੂ ਤੌਰ 'ਤੇ ਕੀਮਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੀ ਅਰਥਵਿਵਸਥਾ ਨੂੰ ਲੈ ਕੇ ਮਹੱਤਵਪੂਰਨ ਬਿਆਨ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਰਤ 'ਚ ਕੁਝ ਲੋਕ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਨੂੰ ਅਜਿਹਾ ਕਰਨ ਦੀ ਬਜਾਏ ਲੋਕਾਂ 'ਚ ਵਿਸ਼ਵਾਸ ਪੈਦਾ ਕਰਨਾ ਚਾਹੀਦਾ ਹੈ | ਵਿੱਤ ਮੰਤਰੀ ਨੇ ਉਨ੍ਹਾਂ ਲੋਕਾਂ 'ਤੇ ਵੀ ਟਿੱਪਣੀ ਕੀਤੀ ਜਿਨ੍ਹਾਂ ਨੇ ਪੱਛਮੀ ਏਸ਼ੀਆ ਸੰਕਟ ਦੌਰਾਨ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਘੱਟ ਕਰਕੇ ਪੇਸ਼ ਕੀਤਾ | ਸੀਤਾਰਮਨ ਨੇ ਮੁੰਬਈ 'ਚ ਸਿਡਬੀ ਦੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਹਰੀ ਤਾਕਤਾਂ ਦੁਆਰਾ ਦਰਪੇਸ਼ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਘਰੇਲੂ ਅਰਥਵਿਵਸਥਾ ਸਕਾਰਾਤਮਕ ਅਤੇ ਲਚਕੀਲੀ ਬਣੀ ਹੋਈ ਹੈ | ਸਰਕਾਰ ਦੀ ਨੀਤੀਗਤ ਪ੍ਰਤੀਕਿਰਿਆ ਝਟਕਿਆਂ ਨੂੰ ਸਹਿਣ ਲਈ ਤਿਆਰ ਕੀਤੀ ਗਈ ਹੈ | ਜਿਸ ਦਾ ਉਦੇਸ਼ ਵਿਕਾਸ ਦੀ ਗਤੀ ਨੂੰ ਬਣਾਈ ਰੱਖਣਾ ਹੈ | ਵਿੱਤ ਮੰਤਰੀ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ ਕਟੌਤੀ ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਇਸ ਕਟੌਤੀ ਨਾਲ ਸਰਕਾਰ ਨੂੰ 1 ਲੱਖ ਕਰੋੜ ਦਾ ਮਾਲੀਆ ਨੁਕਸਾਨ ਹੋਵੇਗਾ | ਸੀਤਾਰਮਨ ਨੇ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਨੂੰ ਦੇਰੀ ਨਾਲ ਭੁਗਤਾਨ ਕਰਨ ਬਾਰੇ ਚਿੰਤਾ ਪ੍ਰਗਟ ਕੀਤੀ | ਉਨ੍ਹਾਂ ਦੱਸਿਆ ਕਿ ਐਮ.ਐਸ.ਐਮ.ਈ. ਦੇ 8.1 ਲੱਖ ਕਰੋੜ ਦੇ ਭੁਗਤਾਨ ਫਸੇ ਹੋਏ ਹਨ, ਜੋ ਉਨ੍ਹਾਂ ਦੀ ਕਾਰਜਸ਼ੀਲ ਪੂੰਜੀ ਅਤੇ ਵਿਕਾਸ 'ਤੇ ਮਾੜਾ ਪ੍ਰਭਾਵ ਪਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਤੇਲ ਕੰਪਨੀਆਂ ਦਾ ਨੁਕਸਾਨ ਘਟ ਕੇ 600 ਕਰੋੜ ਰੁਪਏ ਪ੍ਰਤੀ ਦਿਨ ਹੋਇਆ <br/> ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦਾ ਮਾਮਲਾ : ਸੁਪਰੀਮ ਕੋਰਟ ਵਲੋਂ ਭਗਵੰਤ ਮਾਨ ਦੇ ਬਿਆਨ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ <...
Ad Position 24