14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਤੇਲ ਕੀਮਤਾਂ ਵਧਣ ਨਾਲ ਭੜਕੇ ਵੜਿੰਗ, ਕੇਂਦਰ ਸਰਕਾਰ ਦੀ ਨੀਤੀ 'ਤੇ ਉਠਾਏ ਸਵਾਲ

Ad Position 21
No active advertisement
ਅਜੀਤ ਡੈਸਕ 26-05-2026

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਦੀ ਨੀਤੀ 'ਤੇ ਸਵਾਲ ਚੁੱਕਦਿਆਂ ਇਸ ਨੂੰ ਆਮ ਲੋਕਾਂ ਲਈ ਵੱਡਾ ਆਰਥਿਕ ਬੋਝ ਕਰਾਰ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦਾ ਸਭ ਤੋਂ ਵੱਧ ਅਸਰ ਗ਼ਰੀਬ ਅਤੇ ਮੱਧ ਵਰਗ 'ਤੇ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਿਸ ਦਾ ਸਿੱਧਾ ਪ੍ਰਭਾਵ ਹਰ ਘਰ ਦੇ ਬਜਟ 'ਤੇ ਪੈ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਰਾਹਤ ਦੇਣ ਲਈ ਤੁਰੰਤ ਕਦਮ ਚੁੱਕੇ ਜਾਣ।

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ 4 ਸਾਲਾਂ ਦੇ ਵਿਕਾਸ ਕੰਮ ਦੂਸਰੀਆਂ ਸਰਕਾਰਾਂ ਦੇ 70 ਸਾਲਾਂ ਤੋਂ ਵੱਧ : ਵਿਧਾਇਕ ਕਾਕਾ ਬਰਾੜ ਅਗਲੀ ਖ਼ਬਰ ਜਰਨੈਲ ਸਿੰਘ ਮਠਾੜੂ ਨਮਿਤ ਪਾਠ ਦਾ ਭੋਗ ਭਲਕੇ
Ad Position 24