ਜਲੰਧਰ, 25 ਮਈ (ਸ਼ਿਵ)-ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਆਪਣੇ ਇੱਕ ਜਾਰੀ ਬਿਆਨ ਵਿਚ ਕਿਹਾ ਹੈ ਕਿ ਤੇਲ ਦੀਆਂ ਵਧੀਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ 'ਤੇ ਕੋਈ ਵਾਧੂ ਆਰਥਿਕ ਬੋਝ ਨਾ ਪਵੇ, ਇਸ ਲਈ ਜਿਸ ਤਰ੍ਹਾਂ 27 ਮਾਰਚ 2026 ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਬੋਝ ਆਪਣੇ ਸਿਰ ਲਿਆ ਗਿਆ ਸੀ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੈਟਰੋਲ ਅਤੇ ਡੀਜ਼ਲ 'ਤੇ ਵਧੇ 3 ਰੁਪਏ ਪ੍ਰਤੀ ਲੀਟਰ ਦੇ ਬੋਝ ਨੂੰ ਸੂਬਾਈ ਕਰਾਂ 'ਚ ਕਟੌਤੀ ਕਰਕੇ ਆਪਣੇ ਸਿਰ ਲੈਣਾ ਚਾਹੀਦਾ ਹੈ, ਤਾਂ ਜੋ ਬਿਜਾਈ ਦੇ ਇਸ ਮਹੱਤਵਪੂਰਨ ਸਮੇਂ ਦੌਰਾਨ ਕਿਸਾਨਾਂ ਸਮੇਤ ਆਮ ਲੋਕਾਂ 'ਤੇ ਵਾਧੂ ਆਰਥਿਕ ਬੋਝ ਨਾ ਪਵੇ।
'ਆਪ' ਸਰਕਾਰ ਤੇਲ 'ਤੇ ਸੂਬਾਈ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ- ਸਾਂਪਲਾ
ਅਜੀਤ ਡੈਸਕ
26-05-2026