ਚੰਡੀਗੜ੍ਹ, 25 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ 'ਚ ਪੈਟਰੋਲ ਅਤੇ ਡੀਜ਼ਲ 'ਤੇ ਲੱਗ ਰਹੇ ਭਾਰੀ ਵੈਟ ਤੇ ਵਾਧੂ ਟੈਕਸਾਂ ਨੂੰ ਲੈ ਕੇ ਭਾਜਪਾ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਲੋਕਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ ਹੈ। ਭਾਜਪਾ ਦੇ ਸੂਬਾ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕਿਹਾ ਕਿ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ, ਕਿਸਾਨਾਂ, ਟਰਾਂਸਪੋਰਟਰਾਂ ਤੇ ਛੋਟੇ ਵਪਾਰੀਆਂ 'ਤੇ ਤੇਲ ਕੀਮਤਾਂ ਕਾਰਨ ਵੱਡਾ ਆਰਥਿਕ ਬੋਝ ਪੈ ਰਿਹਾ ਹੈ, ਜਿਸ ਨੂੰ ਘਟਾਉਣ ਲਈ ਸਰਕਾਰ ਨੂੰ ਤੁਰੰਤ ਵੈਟ ਵਿਚ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ 'ਤੇ ਘੱਟੋ-ਘੱਟ 10 ਰੁਪਏ ਵੈਟ ਘਟਾਇਆ ਜਾਵੇ।
ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਤੁਰੰਤ ਰਾਹਤ ਦੇਵੇ ਪੰਜਾਬ ਸਰਕਾਰ-ਬੱਲੀਏਵਾਲ
ਅਜੀਤ ਡੈਸਕ
26-05-2026