05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭਾਜਪਾ ਨੇ ਮੱਧ ਵਰਗ ਨੂੰ ਛੱਡ ਦੇਸ਼ ਨੂੰ ਆਰਥਿਕ ਸੰਕਟ ਵੱਲ ਧੱਕਿਆ-ਚੀਮਾ <br/>

Ad Position 21
No active advertisement
ਅਜੀਤ ਡੈਸਕ 26-05-2026

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ | ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਕੀਤੇ ਵਾਧੇ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਕਰੀਬ 8 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ, ਜਿਸ ਨਾਲ ਕਿਸਾਨ, ਟਰਾਂਸਪੋਰਟਰ, ਵਪਾਰੀ ਅਤੇ ਮੱਧ ਵਰਗੀ ਪਰਿਵਾਰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿਚ ਫਸ ਗਏ ਹਨ | ਉਨ੍ਹਾਂ ਖੁਲਾਸਾ ਕੀਤਾ ਕਿ ਜਿੱਥੇ ਇੱਕ ਪਾਸੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਉੱਥੇ ਹੀ ਮੋਦੀ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ 'ਤੇ ਬੋਝ ਪਾ ਰਹੀ ਹੈ | ਇਸ ਸਬੰਧੀ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਵਲੋਂ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੇ ਭਾਜਪਾ ਸਰਕਾਰ ਦੀ ਮਹਿੰਗਾਈ ਨੂੰ ਕਾਬੂ ਕਰਨ ਅਤੇ ਲੋਕਾਂ ਨੂੰ ਆਰਥਿਕ ਤੰਗੀ ਤੋਂ ਬਚਾਉਣ ਵਿਚ ਨਾਕਾਮੀ ਨੂੰ ਜਗ-ਜ਼ਾਹਰ ਕਰ ਦਿੱਤਾ ਹੈ | ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਸਰਕਾਰ ਨਾ ਸਿਰਫ਼ ਆਰਥਿਕ ਮੋਰਚੇ 'ਤੇ ਫੇਲ੍ਹ ਸਾਬਤ ਹੋ ਰਹੀ ਹੈ, ਸਗੋਂ ਵੱਡੇ ਕਾਰਪੋਰੇਟ ਹਿੱਤਾਂ ਦਾ ਪੱਖ ਪੂਰਦਿਆਂ ਛੋਟੇ ਵਪਾਰੀਆਂ ਕਿਸਾਨਾਂ, ਮੁਲਾਜ਼ਮਾਂ ਅਤੇ ਮੱਧ ਵਰਗ ਦੇ ਵਿਰੁੱਧ ਸਰਗਰਮੀ ਨਾਲ ਕੰਮ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਮਹਿੰਦਰ ਸਿੰਘ ਮਜੀਠਾ ਦੀ ਦਲ ਬਦਲੀ ਨੇ ਅਕਾਲੀ ਦਲ (ਬ) ਨੂੰ ਦਿੱਤਾ ਤਕੜਾ ਸਿਆਸੀ ਝਟਕਾ ਅਗਲੀ ਖ਼ਬਰ ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫ਼ਸਰ
Ad Position 24