05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕੇਂਦਰ ਸਰਕਾਰ ਮਹਿੰਗਾਈ ਵਧਾਉਣ 'ਚ ਰੁੱਝੀ-ਰੰਧਾਵਾ

Ad Position 21
No active advertisement
ਅਜੀਤ ਡੈਸਕ 26-05-2026

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਗਏ ਤਾਜ਼ਾ ਵਾਧੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰੀ ਤੇਲ ਕੰਪਨੀਆਂ ਹਜ਼ਾਰਾਂ ਕਰੋੜ ਰੁਪਏ ਦਾ ਮੁਨਾਫ਼ਾ ਕਮਾ ਰਹੀਆਂ ਹਨ, ਜਦਕਿ ਦੂਜੇ ਪਾਸੇ ਆਮ ਲੋਕਾਂ 'ਤੇ ਲਗਾਤਾਰ ਮਹਿੰਗਾਈ ਦਾ ਬੋਝ ਪਾ ਕੇ ਉਨ੍ਹਾਂ ਦੀ ਆਰਥਿਕ ਕਮਰ ਤੋੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਮੱਧ ਵਰਗ, ਕਿਸਾਨ, ਮਜ਼ਦੂਰ ਅਤੇ ਛੋਟਾ ਕਾਰੋਬਾਰੀ ਵਰਗ ਇਸ ਸਮੇਂ ਸਭ ਤੋਂ ਵੱਧ ਆਰਥਿਕ ਦਬਾਅ ਹੇਠ ਹੈ। ਜੇਕਰ ਕੇਂਦਰ ਸਰਕਾਰ ਸੱਚਮੁੱਚ ਲੋਕ-ਹਿਤੈਸ਼ੀ ਹੈ ਤਾਂ ਪੈਟਰੋਲ ਅਤੇ ਡੀਜ਼ਲ 'ਤੇ ਲਗੇ ਵਾਧੂ ਟੈਕਸ ਤੁਰੰਤ ਘਟਾ ਕੇ ਆਮ ਲੋਕਾਂ ਨੂੰ ਰਾਹਤ ਦੇਵੇ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਅਰਥਵਿਵਸਥਾ ਵਿਚ ਤੂਫ਼ਾਨ ਦੇ ਆਸਾਰ, ਗਲਤੀ ਕੇਂਦਰ ਸਰਕਾਰ ਦੀ-ਰਾਜੇਵਾਲ ਅਗਲੀ ਖ਼ਬਰ ਮਾਂਡਵੀਆ ਨੇ ਖੇਡ ਸਹੂਲਤਾਂ ਦਾ ਉਦਘਾਟਨ ਕੀਤਾ
Ad Position 24