05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੰਜਾਬ ਅਤੇ ਹਰਿਆਣਾ ਦੀਆਂ ਜਥੇਬੰਦੀਆਂ ਨੇ ਵਿਦਿਅਕ ਸਰੋਕਾਰਾਂ 'ਤੇ ਅਧਿਆਪਕ ਮੰਗਾਂ ਨੂੰ ਲੈ ਕੇ ਕੀਤੀ ਸਾਂਝੀ ਕਨਵੈਨਸ਼ਨ <br/>

Ad Position 21
No active advertisement
ਅਜੀਤ ਡੈਸਕ 26-05-2026
ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਚੰਡੀਗੜ੍ਹ ਦੇ ਬਾਬਾ ਸੋਹਣ ਸਿੰਘ ਭਕਨਾ ਹਾਲ ਵਿਖੇ ਪੰਜਾਬ ਅਤੇ ਹਰਿਆਣਾ ਦੀਆਂ ਅਧਿਆਪਕ ਜਥੇਬੰਦੀਆਂ ਨੇ ਸਾਂਝੀ ਕਨਵੈਨਸ਼ਨ ਕੌਮੀ ਸਿੱਖਿਆ ਨੀਤੀ 2020, ਪੁਰਾਣੀ ਪੈਨਸ਼ਨ ਤੇ ਜਬਰੀ ਥੋਪੇ ਟੀ.ਈ.ਟੀ. ਦੇ ਮੁੱਦਿਆਂ ਨੂੰ ਲੈ ਕੇ ਕਨਵੈਨਸ਼ਨ ਕੀਤੀ ਗਈ | ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਕੌਮੀ ਸਿੱਖਿਆ ਨੀਤੀ-2020 ਦੀਆਂ ਲੋਕ ਵਿਰੋਧੀ ਪਰਤਾਂ ਖੋਲ੍ਹਦਿਆਂ ਜਨਤਕ ਸਿੱਖਿਆ ਨੂੰ ਬਚਾਉਣ ਦੀ ਲੋੜ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਅੱਗੇ ਕਿਹਾ ਕਿ ਇਸ ਨੀਤੀ ਤਹਿਤ ਲਿਆਂਦੇ ਜਾ ਰਹੇ ਕੰਪਲੈਕਸ ਸਕੂਲ ਦੇ ਸੰਕਲਪ ਰਾਹੀਂ ਨਿੱਜੀਕਰਨ ਨੂੰ ਪ੍ਰੋਤਸਾਹਿਤ ਕਰਨ, ਸਕੂਲ ਬੰਦ ਕਰਨ, ਵਿਦਿਆਰਥੀਆਂ ਨੂੰ ਸਕੂਲੋਂ ਬਾਹਰ ਕਰਨ ਤੋਂ ਸੁਚੇਤ ਹੁੰਦਿਆਂ ਸਾਂਝੇ ਸੰਘਰਸ਼ਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ | ਡੈਮੋਕ੍ਰੈਟਿਕ ਸਕੂਲ ਟੀਚਰਜ਼ ਐਸੋਸੀਏਸ਼ਨ ਹਰਿਆਣਾ ਦੇ ਸੂਬਾ ਪ੍ਰਧਾਨ ਵਿਜੇਂਦਰ ਮੋਰ ਨੇ ਟੀ.ਈ.ਟੀ. ਰਾਹੀਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਖ਼ਤਮ ਕਰਨ ਦੇ ਰਾਹ ਤੁਰੀ ਹੋਈ ਹੈ | ਇਸ ਨੂੰ ਸਾਰੇ ਅਧਿਆਪਕਾਂ 'ਤੇ ਲਾਗੂ ਕਰਦਿਆਂ ਸਿੱਖਿਆ ਵਿਭਾਗਾਂ ਦੇ ਖਾਤਮੇ ਵੱਲ ਵਧਿਆ ਜਾ ਰਿਹਾ ਹੈ | ਡੈਮੋਕ੍ਰੈਟਿਕ ਸਕੂਲ ਟੀਚਰਜ਼ ਐਸੋਸੀਏਸ਼ਨ ਹਰਿਆਣਾ ਦੇ ਚੇਅਰਮੈਨ ਧਰਮਿੰਦਰ ਢਾਂਡਾ ਨੇ ਕੌਮੀ ਸਿੱਖਿਆ ਨੀਤੀ ਨੂੰ ਕਾਲੀ ਸਿੱਖਿਆ ਨੀਤੀ ਕਰਾਰ ਦਿੰਦਿਆਂ ਇਸ ਨੂੰ ਕਾਰਪੋਰੇਟਾਂ ਦਾ ਸਸਤੇ ਮਜ਼ਦੂਰ ਪੈਦਾ ਕਰਨ ਦਾ ਹਥਿਆਰ ਐਲਾਨਿਆ | ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨੇ ਪਿਛਲੇ ਸਾਲਾਂ ਵਿਚ ਸਿੱਖਿਆ ਸੰਸਥਾਵਾਂ 'ਤੇ ਕੀਤੇ ਜਾ ਰਹੇ ਫਿਰਕੂ ਵਿਚਾਰਧਾਰਾ ਦੇ ਕਬਜ਼ੇ ਤੇ ਦੇਸ਼ ਦੇ ਫਾਸ਼ੀਵਾਦੀ ਵਿਚਾਰਧਾਰਾ ਦੀ ਗਿ੍ਫਤ ਵਿਚ ਆਉਣ 'ਤੇ ਚਿੰਤਾ ਪ੍ਰਗਟ ਕੀਤੀ | ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਸੰਮਤੀ ਦੇ ਸੂਬਾ ਪ੍ਰਧਾਨ ਵਿਜੇਂਦਰ ਧਾਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸਾਰੀਆਂ ਕਾਰਪੋਰੇਟ ਪੱਖੀ ਸਰਕਾਰਾਂ ਦੁਆਰਾ ਗਲਤ ਪ੍ਰਚਾਰ ਕਰਕੇ ਪੁਰਾਣੀ ਪੈਨਸ਼ਨ ਨੂੰ ਰਾਜਾਂ 'ਤੇ ਆਰਥਿਕ ਬੋਝ ਪਾਉਣ ਵਾਲੀ ਪੈਨਸ਼ਨ ਕਰਾਰ ਦੇਣ ਦਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਾਜ਼ਮਾਂ ਦੀ ਪੂੰਜੀ ਨੂੰ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ | ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਅਤਿੰਦਰਪਾਲ ਸਿੰਘ ਘੱਗਾ ਅਤੇ ਡੀ.ਟੀ.ਐੱਫ. ਪੰਜਾਬ ਦੇ ਬੇਅੰਤ ਫੁੱਲੇਵਾਲ ਨੇ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਦੇ ਨਵੰਬਰ 2022 ਵਿਚ ਕੀਤੇ ਨੋਟੀਫਿਕੇਸ਼ਨ ਤੋਂ ਭੱਜ ਜਾਣ ਖਿਲਾਫ 31 ਮਈ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਜੀਵ ਬਰਨਾਲਾ ਨੇ ਕਿਹਾ ਕਿ ਸਿੱਖਿਆ ਦਾ ਅਰਥ ਦੂਜਿਆਂ ਦਾ ਭਲਾ ਕਰਨਾ ਹੈ ਪਰ ਹੈ ਮੌਜੂਦਾ ਸਮੇਂ ਸਿੱਖਿਆ ਨੂੰ ਇਕ ਬਜ਼ਾਰੂ ਵਸਤੂ ਬਣਾਕੇ ਨਿੱਜੀ ਸੰਸਥਾਵਾਂ ਰਾਹੀਂ ਸਿੱਖਿਆ ਦਾ ਵਪਾਰੀਕਰਨ ਕੀਤਾ ਜਾ ਰਿਹਾ ਹੈ | ਇਸ ਮੌਕੇ ਹਰਿਆਣਾ ਵਿਚ ਕੰਮ ਕਰਦੇ ਗੈਸਟ ਅਧਿਆਪਕਾਂ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਤੁਰੰਤ ਰੈਗੂਲਰ ਕਰਨ ਤੇ ਪੰਜਾਬ ਵਿਚ ਰੀਕਾਸਟ ਸੂਚੀਆਂ ਵਿਚ ਮੈਰਿਟ ਸੂਚੀ 'ਚੋਂ ਬਾਹਰ ਹੋਏ ਚਾਰ ਸਾਲਾਂ ਤੋਂ ਕੰਮ ਕਰ ਰਹੇ 4161 ਅਧਿਆਪਕ ਭਰਤੀ ਦੇ 253 ਅਧਿਆਪਕਾਂ ਦੀਆਂ ਸੇਵਾਵਾਂ ਸੁਰਖਿਅਤ ਕਰਨ ਦੇ ਮਤੇ ਪਾਸ ਕੀਤੇ ਗਏ | ਪੰਜਾਬੀ ਅਧਿਆਪਕ ਭਾਸ਼ਾ ਪ੍ਰਸਾਰ ਸੋਸਾਇਟੀ ਹਰਿਆਣਾ ਦੇ ਸੂਬਾ ਪ੍ਰਧਾਨ ਡਾ. ਹਰਜੀਤ ਸਿੰਘ ਗਿੱਲ 4161 ਅਧਿਆਪਕ ਯੂਨੀਅਨ ਦੇ ਸੰਦੀਪ ਗਿੱਲ, 6635 ਈਟੀਟੀ ਯੂਨੀਅਨ ਦੇ ਮਨਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸ਼ਵਨੀ ਅਵਸਥੀ, ਜਗਪਾਲ ਬੰਗ, ਮੁਕੇਸ਼ ਕੁਮਾਰ, ਕੁਲਵਿੰਦਰ ਜੋਸਨ, ਪਵਨ ਕੁਮਾਰ, ਜਸਵਿੰਦਰ ਅÏਜਲਾ, ਸੁਖਦੇਵ ਡਾਨਸੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤੋਖਪੁਰਾ 'ਚ ਦੋਸਤ ਦਾ ਕਤਲ, ਕੇਸ ਦਰਜ <br/> ਅਗਲੀ ਖ਼ਬਰ ਕੈਨੇਡਾ 'ਚ ਬੱਚੇ ਦੀ ਲਾਸ਼ ਲੁਕਾਉਣ ਦੇ ਮਾਮਲੇ 'ਚ 2 ਗਿ੍ਫ਼ਤਾਰ <br/>
Ad Position 24