10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਰਾਏਕੋਟ 'ਚ ਕਾਂਗਰਸੀ ਉਮੀਦਵਾਰ ਤੇ 'ਆਪ' ਸਮਰਥਕਾਂ ਵਿਚਕਾਰ ਤਕਰਾਰ-2 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 27-05-2026

ਗੰਭੀਰ ਹਾਲਾਤ ਨੂੰ ਦੇਖਦੇ ਹੋਏ ਡੀ.ਐੱਮ.ਸੀ. ਲੁਧਿਆਣਾ ਵਿਖੇ ਦਾਖ਼ਲ ਕਰਵਾਇਆ
ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਜਿਵੇਂ ਕਿ ਪਹਿਲਾਂ ਉਮੀਦ ਸੀ ਕਿ ਰਾਏਕੋਟ ਸ਼ਹਿਰ ਦੇ 2 ਵਾਰਡਾਂ ਵਿਚ ਨਗਰ ਕੌਂਸਲ ਦੀ ਚੋਣ ਖੂਨੀ ਝੜਪ ਦਾ ਰੂਪ ਲੈ ਸਕਦੀ ਹੈ, ਉਸੇ ਮੁਤਾਬਿਕ ਅੱਜ ਸਵੇਰੇ ਵਾਰਡ ਨੰਬਰ-04 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਦੇਵ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਸਮਰਥਕਾਂ ਵਲੋਂ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਬੀਤੀ ਕੱਲ੍ਹ ਰਾਤ ਵੀ ਇਨ੍ਹਾਂ ਦੋਵੇਂ ਉਮੀਦਵਾਰਾਂ ਦੇ ਸਮਰਥਕਾਂ ਵਿਚਕਾਰ ਜੌਹਲਾਂ ਰੋਡ ਰਾਏਕੋਟ ਵਿਖੇ ਵਿਚ ਜੰਮ ਕੇ ਲੜਾਈ ਝਗੜਾ ਹੋਇਆ ਸੀ ਪ੍ਰੰਤੂ ਪੁਲਿਸ ਤੇ ਪ੍ਰਸ਼ਾਸਨ ਨੇ ਇਸ ਲੜ੍ਹਾਈ ਤੋਂ ਕੋਈ ਸਬਕ ਨਹੀਂ ਲਿਆ | ਜਿਸ ਦੇ ਚੱਲਦੇ ਅੱਜ ਸਵੇਰੇ ਜਦੋਂ ਜਗਦੇਵ ਸਿੰਘ ਜੱਗਾ ਚੋਣ ਬੂਥ ਲਗਾਉਣ ਲਈ ਤਿਆਰੀਆਂ ਕਰ ਰਿਹਾ ਸੀ ਤਾਂ ਉਸ ਸਮੇਂ ਉਨ੍ਹਾਂ ਦਾ 'ਆਪ' ਦੇ ਸਮਰਥਕਾਂ ਨਾਲ ਤਕਰਾਰ ਹੋ ਗਿਆ, ਜੋ ਇਕ ਖੂਨੀ ਝੜਪ ਬਣ ਗਈ | ਜਿਸ ਦੌਰਾਨ ਕਾਂਗਰਸ ਪਾਰਟੀ ਦਾ ਉਮੀਦਵਾਰ ਜਗਦੇਵ ਸਿੰਘ ਜੱਗਾ ਤੇ ਉਸਦਾ ਸਾਥੀ ਕਰਮਪ੍ਰੀਤ ਸਿੰਘ ਪੁੱਤਰ ਗੋਬਿੰਦ ਰਾਮ ਵਾਸੀ ਗੋਂਦਵਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਉਨ੍ਹਾਂ ਦੇ ਸਮਰਥਕਾਂ ਵਲੋਂ ਰਾਏਕੋਟ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸਦੀ ਗੰਭੀਰ ਹਾਲਤ ਦੇਖਦੇ ਹੋਏ ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਰੈਫਰ ਕੀਤਾ ਗਿਆ | ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ ਸੁਰਜੀਤ ਸਿੰਘ ਤੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਵਲੋਂ ਹਾਜ਼ਰ ਲੋਕਾਂ ਤੋਂ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਜਿਸ ਦੌਰਾਨ ਐੱਸ.ਐੱਚ.ਓ ਸੁਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਇਸ ਮਾਮਲੇ ਸਬੰਧੀ ਐੱਸ.ਪੀ ਰਾਜਨ ਸ਼ਰਮਾ ਨੇ ਦੱਸਿਆ ਕਿ ਪੀੜਤ ਦੇ ਬਿਆਨ ਕਲਮਬੰਦ ਕਰਨ ਦੇ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਵੋਟਾਂ ਤੋਂ ਕੁਝ ਘੰਟੇ ਪਹਿਲਾਂ ਮਹਿਲਾ ਆਜ਼ਾਦ ਉਮੀਦਵਾਰ ਦੇ ਘਰ 'ਤੇ ਚੱਲੀਆਂ ਗੋਲੀਆਂ ਅਗਲੀ ਖ਼ਬਰ ਰਾਜਪੁਰਾ ਦੇ ਵਾਰਡ ਨੰਬਰ 20 'ਚ 'ਆਪ' ਉਮੀਦਵਾਰ ਦੇ ਸਕੇ ਭਰਾ ਵਲੋਂ ਸ਼ਰੇਆਮ ਗੁੰਡਾਗਰਦੀ
Ad Position 24