ਚੰਡੀਗੜ੍ਹ 26 ਮਈ (ਅਜੀਤ ਬਿਊਰੋ)-ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਾਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ (ਐਸ-2)/ ਐਮਈਬੀ /2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ | ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸਨਿਚਰਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ | ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ | ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ | ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ | ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜਾਦ, ਨਿਰਪੱਖ ਤੇ ਸਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ | ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤਕ ਲਾਗੂ ਰਹੇਗਾ |