ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਲਈ ਪੈ ਰਹੀਆਂ ਵੋਟਾਂ ਦਰਮਿਆਨ ਫ਼ਿਰੋਜ਼ਪੁਰ ਕਾਊਾਟਰ ਇੰਟੈਲੀਜੈਂਸ ਯੂਨਿਟ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਗ਼ੈਰਕਾਨੰੂਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ | ਇਸ ਕਾਰਵਾਈ ਦੌਰਾਨ ਪੁਲਿਸ ਨੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 5 ਗਲੌਕ .30 ਬੋਰ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ | ਪੁਲਿਸ ਮੁਤਾਬਿਕ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਤੇ ਉਹ ਕਰੀਬ ਇਕ ਮਹੀਨਾ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ | ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਰੇਂਜ ਦੇ ਏ.ਆਈ.ਜੀ. ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਲਖਵਿੰਦਰ ਸਿੰਘ ਇਲਾਕੇ ਵਿਚ ਗ਼ੈਰਕਾਨੰੂਨੀ ਹਥਿਆਰਾਂ ਦੀ ਸਪਲਾਈ ਕਰਨ ਦੀ ਫ਼ਿਰਾਕ ਵਿਚ ਹੈ | ਇਸ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਸੀ.ਆਈ. ਫ਼ਿਰੋਜ਼ਪੁਰ ਦੀ ਟੀਮ ਨੇ ਕੁੱਲਗੜ੍ਹੀ ਖੇਤਰ ਵਿਚ ਗੁਪਤ ਆਪ੍ਰੇਸ਼ਨ ਚਲਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ | ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਬਰਾਮਦ ਹਥਿਆਰ ਸਰਹੱਦ ਪਾਰੋਂ ਤਸਕਰੀ ਰਾਹੀਂ ਭਾਰਤ ਲਿਆਂਦੇ ਗਏ ਸਨ ਅਤੇ ਇਨ੍ਹਾਂ ਨੂੰ ਅੱਗੇ ਨੈੱਟਵਰਕ ਰਾਹੀਂ ਸਪਲਾਈ ਕੀਤਾ ਜਾਣਾ ਸੀ | ਏ.ਆਈ.ਜੀ. ਗੁਰਸੇਵਕ ਸਿੰਘ ਨੇ ਕਿਹਾ ਕਿ ਇਸ ਸਬੰਧੀ ਥਾਣਾ ਕੁੱਲਗੜ੍ਹੀ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, 5 ਗਲੌਕ ਪਿਸਤੌਲ ਸਮੇਤ ਇਕ ਕਾਬੂ <br/>
ਅਜੀਤ ਡੈਸਕ
27-05-2026