11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਦਿੱਲੀ ਹਾਈ ਕੋਰਟ ਨੇ ਇੰਜੀ. ਰਾਸ਼ਿਦ ਨੂੰ 25 ਤੋਂ 30 ਜੂਨ ਤੱਕ ਲਈ ਦਿੱਤੀ ਅੰਤਰਿਮ ਜ਼ਮਾਨਤ

Ad Position 21
No active advertisement
ਅਜੀਤ ਡੈਸਕ 27-05-2026
ਨਵੀਂ ਦਿੱਲੀ, 26 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਬਾਰਾਮੂਲਾ ਤੋਂ ਸੰਸਦ ਮੈਂਬਰ ਅਬਦੁਲ ਰਾਸ਼ਿਦ ਉਰਫ਼ ਇੰਜੀਨੀਅਰ ਰਾਸ਼ਿਦ ਨੂੰ 25 ਤੋਂ 30 ਜੂਨ ਤੱਕ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਵਲੋਂ ਇਹ ਅੰਤਰਿਮ ਜ਼ਮਾਨਤ, ਰਾਸ਼ਿਦ ਦੇ ਮਰਹੂਮ ਪਿਤਾ ਦੇ 40ਵੇਂ ਦਿਨ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ 'ਚ ਸ਼ਾਮਿਲ ਹੋਣ ਲਈ ਦਿੱਤੀ ਗਈ ਹੈ | ਸੰਸਦ ਮੈਂਬਰ ਰਾਸ਼ਿਦ ਦੀ ਅਪੀਲ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਹੋਣ ਵਾਲੇ ਧਾਰਮਿਕ ਰੀਤੀ ਰਿਵਾਜ਼ਾਂ 'ਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਹੈ | ਜਸਟਿਸ ਪ੍ਰਤਿਭਾ ਐਮ. ਸਿੰਘ ਅਤੇ ਜਸਟਿਸ ਮਧੂ ਜੈਨ ਦੀ ਬੈਂਚ ਨੇ ਹਾਲਾਂਕਿ ਰਾਸ਼ਿਦ ਨੂੰ ਨਿਰਦੇਸ਼ ਦਿੱਤਾ ਕਿ 18 ਮਈ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਹ 2 ਜੂਨ ਨੂੰ ਆਤਮ ਸਮਰਪਣ ਕਰ ਦੇਣਗੇ | ਅਦਾਲਤ ਨੇ ਕਿਹਾ ਕਿ ਮਰਹੂਮ ਪਿਤਾ ਦੀਆਂ ਰਸਮਾਂ 'ਚ ਸ਼ਾਮਿਲ ਹੋਣ ਲਈ 25 ਤੋਂ 30 ਜੂਨ ਤੱਕ ਲਈ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ ਜਾਂਦੀ ਹੈ | ਅਦਾਲਤ ਨੇ ਇਹ ਵੀ ਕਿਹਾ ਕਿ 25 ਜੂਨ ਤੋਂ 30 ਜੂਨ ਤੱਕ ਦੀ ਅੰਤਰਿਮ ਜ਼ਮਾਨਤ 'ਤੇ ਉਹੀ ਸ਼ਰਤਾਂ ਲਾਗੂ ਹੋਣਗੀਆਂ, ਜੋ ਫ਼ਿਲਹਾਲ ਰਾਸ਼ਿਦ ਦੀ ਰਿਹਾਈ ਦੌਰਾਨ ਲਾਗੂ ਹਨ |

Ad Position 22
No active advertisement
ਪਿਛਲੀ ਖ਼ਬਰ ਨਿਯਮਾਂ ਦੀਆਂ ਉੱਡਦੀਆਂ ਧੱਜੀਆਂ ਤੇ ਧੱਕੇਸ਼ਾਹੀ ਦੇਖਣ ਦੇ ਬਾਵਜੂਦ ਪੁਲਿਸ ਤੇ ਚੋਣ ਕਮਿਸ਼ਨ ਮੂਕ ਦਰਸ਼ਕ ਬਣੇ-ਮਜੀਠੀਆ <b... ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਸਿਸਟਮ ਪ੍ਰਕਿਰਿਆ 'ਚ-ਸ਼ਾਹ
Ad Position 24