11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਿਯਮਾਂ ਦੀਆਂ ਉੱਡਦੀਆਂ ਧੱਜੀਆਂ ਤੇ ਧੱਕੇਸ਼ਾਹੀ ਦੇਖਣ ਦੇ ਬਾਵਜੂਦ ਪੁਲਿਸ ਤੇ ਚੋਣ ਕਮਿਸ਼ਨ ਮੂਕ ਦਰਸ਼ਕ ਬਣੇ-ਮਜੀਠੀਆ <br/>

Ad Position 21
No active advertisement
ਅਜੀਤ ਡੈਸਕ 27-05-2026

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੌਂਸਲ ਚੋਣਾਂ ਦੀ ਵੋਟਿੰਗ ਦੌਰਾਨ ਮੁੱਖ ਮੰਤਰੀ ਵਲੋਂ ਮਜੀਠਾ 'ਚ ਪੁਲਿਸ ਅਤੇ ਗੈਂਗਸਟਰਾਂ ਤੋਂ ਕਰਵਾਈ ਗੁੰਡਾਗਰਦੀ, ਬੂਥ ਕੈਪਚਰਿੰਗ, ਖੂਨ ਖਰਾਬੇ, ਧੀਆਂ ਭੈਣਾਂ ਨਾਲ ਬਦਸਲੂਕੀ ਤੇ ਅੱਤ ਦੀ ਧੱਕੇਸ਼ਾਹੀ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਮਜੀਠਾ 'ਚ ਮੁੱਖ ਮੰਤਰੀ ਵਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ, ਵਰਕਰਾਂ ਤੇ ਆਮ ਲੋਕਾਂ ਨਾਲ ਆਪਣੇ ਗੁੰਡਿਆਂ ਤੇ ਗੈਂਗਸਟਰਾਂ ਜ਼ਰੀਏ ਕੀਤੇ ਗੁੰਡਾਗਰਦੀ ਦੇ ਨੰਗੇ ਨਾਚ ਤੇ ਅੱਤ ਦੀ ਧੱਕੇਸ਼ਾਹੀ ਖਿਲਾਫ ਡਟ ਕੇ ਲੜ੍ਹਾਈ ਲੜਾਂਗੇ ਤਾਂ ਕਿ ਲੋਕਤੰਤਰ ਨੂੰ ਬਚਾਇਆ ਜਾ ਸਕੇ | ਇਸ ਮੌਕੇ ਕਾਂਗਰਸ, ਆਜ਼ਾਦ ਉਮੀਦਵਾਰਾਂ ਤੇ ਵੋਟਰਾਂ ਨਾਲ ਹੋਈ ਗੁੰਡਾਗਰਦੀ ਤੇ ਧੱਕੇਸ਼ਾਹੀ ਖਿਲਾਫ ਡਟਦਿਆਂ ਮਜੀਠੀਆ ਪੁਲਿਸ ਨਾਲ ਭਿੜ ਗਏ ਤੇ ਮੁੱਖ ਮੰਤਰੀ ਦੇ ਹੁਕਮਾਂ ਤੇ ਪੁਲਿਸ ਵਲੋਂ ਕਰਵਾਈ ਜਾ ਰਹੀ ਧੱਕੇਸ਼ਾਹੀ ਅਤੇ ਗੁੰਡਾਗਰਦੀ ਖਿਲਾਫ ਮੋਰਚਾ ਖੋਲ ਦਿੱਤਾ | ਬੀਬਾ ਗਨੀਵ ਕੌਰ ਮਜੀਠੀਆ ਨਾਲ ਆਪਣੇ ਵੋਟ ਦਾ ਅਧਿਕਾਰ ਵਰਤਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਿਯਮਾਂ ਦੀਆਂ ਉੱਡਦੀਆਂ ਧੱਜੀਆਂ, ਗੁੰਡਾਗਰਦੀ ਤੇ ਧੱਕੇਸ਼ਾਹੀ ਦੇਖਣ ਦੇ ਬਾਵਜੂਦ ਵੀ ਪੁਲਿਸ ਤੇ ਚੋਣ ਕਮਿਸ਼ਨ ਮੂਕ ਦਰਸ਼ਕ ਬਣੇ ਦੇਖੇ ਜਾ ਸਕਦੇ ਹਨ | ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਤੁਹਾਡੇ ਮੁੱਖ ਮੰਤਰੀ ਅਤੇ ਝਾੜੂ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਲੋਕਤੰਤਰ ਦੇ ਦਾਇਰੇ ਅਤੇ ਜ਼ਾਬਤੇ ਵਿੱਚ ਰਹਿ ਕੇ ਕੰਮ ਕਰਨਾ ਸ਼ੁਰੂ ਕਰ ਦਿਓ |

Ad Position 22
No active advertisement
ਪਿਛਲੀ ਖ਼ਬਰ ਧਰਤੀ ਦੀ ਹਿੱਕ 'ਚੋਂ ਪਾਣੀ ਕੱਢ ਕੇ ਅੱਗ ਨਾਲ ਸਾੜੇ ਖੇਤਾਂ ਨੂੰ ਠੰਢਾ ਕਰਨ ਦੀ 'ਬੇਫਜ਼ੂਲ' ਕਵਾਇਦ, ਕਿਸਾਨ ਖੁਦ ਆਪਣੇ ਹ... ਅਗਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਇੰਜੀ. ਰਾਸ਼ਿਦ ਨੂੰ 25 ਤੋਂ 30 ਜੂਨ ਤੱਕ ਲਈ ਦਿੱਤੀ ਅੰਤਰਿਮ ਜ਼ਮਾਨਤ
Ad Position 24