11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਧਰਤੀ ਦੀ ਹਿੱਕ 'ਚੋਂ ਪਾਣੀ ਕੱਢ ਕੇ ਅੱਗ ਨਾਲ ਸਾੜੇ ਖੇਤਾਂ ਨੂੰ ਠੰਢਾ ਕਰਨ ਦੀ 'ਬੇਫਜ਼ੂਲ' ਕਵਾਇਦ, ਕਿਸਾਨ ਖੁਦ ਆਪਣੇ ਹੱਥੀਂ ਸੂਬੇ ਨੂੰ ਪਾਣੀ ਦੇ ਵੱਡੇ ਸੰਕਟ ਵੱਲ ਧੱਕਣ ਲੱਗੇ <br/>

Ad Position 21
No active advertisement
ਅਜੀਤ ਡੈਸਕ 27-05-2026

ਜਲੰਧਰ, 26 ਮਈ (ਜਸਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ ਸੂਬੇ ਨੂੰ ਤਿੰਨ ਜ਼ੋਨਾਂ 'ਚ ਵੰਡ ਕੇ ਬੇਸ਼ੱਕ ਕੁੱਝ ਜ਼ਿਲਿ੍ਹਆਂ 'ਚ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਆਰੰਭ ਕਰਨ ਦੇ ਕੰਮ ਨੂੰ ਹਰੀ ਝੰਡੀ ਦਿੱਤੀ ਗਈ ਹੈ ਪਰ ਮੌਸਮ ਤੇ ਪਿਛਲੇ ਸਾਲ ਦੇ ਤਜ਼ਰਬੇ ਨੂੰ ਦੇਖਦੇ ਹੋਏ ਜ਼ਿਆਦਾਤਰ ਕਿਸਾਨਾਂ ਵਲੋਂ ਜੂਨ ਦੇ ਦੂਸਰੇ ਹਫਤੇ ਤੋਂ ਹੀ ਝੋਨੇ ਦੀ ਲਵਾਈ ਕੀਤੇ ਜਾਣ ਦੀ ਸੰਭਾਵਨਾ ਹੈ | ਜਿਸ ਤੋਂ ਸਾਫ ਹੈ ਕਿ ਸੂਬੇ ਅੰਦਰ ਝੋਨੇ ਦੀ ਲਵਾਈ ਦਾ ਕੰਮ ਦੋ ਹਫਤਿਆਂ ਤੋਂ ਬਾਅਦ ਹੀ ਸ਼ੁਰੂ ਹੋ ਸਕੇਗਾ, ਪਰ ਰਾਜ ਦੇ ਕਿਸਾਨਾਂ ਵਲੋਂ ਜਿਸ ਤਰ੍ਹਾਂ ਪਿਛਲੇ ਕਈ ਦਿਨਾਂ ਤੋਂ ਖੇਤਾਂ ਨੂੰ ਪਾਣੀ ਨਾਲ ਨੱਕੋ-ਨੱਕ ਭਰ ਕੇ ਪਾਣੀ ਦੀ ਬਰਬਾਦੀ ਕੀਤੀ ਜਾ ਰਹੀ ਹੈ, ਉਸ ਨਾਲ ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦਾ ਸੰਕਟ ਹੋਰ ਗੰਭੀਰ ਹੋ ਸਕਦਾ ਹੈ | ਜਦਕਿ ਮਾਹਿਰ ਪਹਿਲਾਂ ਹੀ ਇਹ ਚਿਤਾਵਨੀ ਦੇ ਚੁੱਕੇ ਹਨ ਕਿ ਜੇਕਰ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਕੁੱਝ ਕੁ ਸਾਲਾਂ ਅੰਦਰ ਹੀ ਪੰਜਾਬ ਰੇਗਿਸਤਾਨ ਬਣ ਜਾਵੇਗਾ ਪਰ ਬਾਵਜੂਦ ਇਸ ਕੰਧ 'ਤੇ ਲਿਖੀ ਸਾਫ ਚਿਤਾਵਨੀ ਦੇ ਵੱਡੀ ਗਿਣਤੀ ਕਿਸਾਨਾਂ ਵਲੋਂ ਲਗਾਤਾਰ ਪਾਣੀ ਨੂੰ ਅਜਾਈਾ ਗੁਆਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਖੇਤਾਂ ਨੂੰ ਪਾਣੀ ਨਾਲ ਭਰ ਕੇ ਇਕ ਕੁਦਰਤ ਵਲੋਂ ਬਖਸ਼ੀ ਇਸ ਅਜ਼ੀਮ ਨਿਆਮਤ ਨੂੰ ਆਪਣੇ ਹੱਥੀਂ ਬਰਬਾਦ ਕਰ ਰਹੇ ਹਨ | ਸਿੱਤਮ ਦੀ ਗੱਲ ਇਹ ਹੈ ਕਿ ਪਹਿਲਾਂ ਕਿਸਾਨਾਂ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਧਰਤੀ ਨੂੰ ਬੁਰੀ ਤਰ੍ਹਾਂ ਨਾਲ ਸਾੜਿਆ ਗਿਆ ਤੇ ਫਿਰ ਬਾਅਦ 'ਚ ਉਸੇ ਧਰਤੀ ਦੀ ਹਿੱਕ ਵਿਚੋਂ ਅਨਮੋਲ ਪਾਣੀ ਕੱਢ ਕੇ ਉਸ ਨੂੰ ਠੰਢਾ ਕਰਨ ਦਾ ਅਸਫਲ ਯਤਨ ਕੀਤਾ ਜਾ ਰਿਹਾ ਹੈ | ਹਾਲਾਂਕਿ ਖੇਤਾਂ ਨੂੰ ਪਾਣੀ ਲਾਉਣ ਦਾ ਮਕਸਦ ਧਰਤੀ ਨੂੰ ਠੰਢਾ ਕਰਨਾ ਨਹੀਂ ਬਲਕਿ ਹੋਣ ਵਾਲੇ ਨਦੀਨਾਂ ਤੇ ਬਚੀ-ਖੁਚੀ ਨਾੜ ਨੂੰ ਸਾੜਨਾ ਦੱਸਿਆ ਜਾ ਰਿਹਾ ਹੈ ਪਰ ਅਜਿਹਾ ਕਰਕੇ ਕਿਸਾਨਾਂ ਵਲੋਂ ਜਾਣੇ-ਅਨਜਾਣੇ 'ਚ ਪਾਣੀ ਦੀ ਅਜਿਹੀ ਬਰਬਾਦੀ ਕੀਤੀ ਜਾ ਰਹੀ ਹੈ, ਜਿਸ ਦੀ ਭਰਪਾਈ ਕਰਨੀ ਇਕ ਤਰ੍ਹਾਂ ਨਾਲ ਅਸੰਭਵ ਹੈ ਤੇ ਪਾਣੀ ਦੀ ਅੰਨ੍ਹੇਵਾਹ ਕੀਤੀ ਜਾ ਰਹੀ ਇਹ ਬਰਬਾਦੀ ਸੂਬੇ ਨੂੰ ਜਲਦ ਇਕ ਅਜਿਹੇ ਗੰਭੀਰ ਸੰਕਟ ਵੱਲ ਧੱਕ ਸਕਦੀ ਹੈ, ਜਿਸ ਲਈ ਆਉਣ ਵਾਲੀਆਂ ਪੀੜ੍ਹੀਆਂ ਕਦੇ ਵੀ ਮੁਆਫ ਨਹੀਂ ਕਰਨਗੀਆਂ | ਹੋਰ ਤਾਂ ਹੋਰ ਪਹਿਲਾਂ ਕਿਸਾਨਾਂ ਨਾੜ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਕਰਨ ਤੇ ਹਰੇ ਭਰੇ ਰੁੱਖਾਂ ਨੂੰ ਨੁਕਸਾਨ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡੀ ਗਈ ਤੇ ਅਣਗਿਣਤ ਜੀਵ ਜੰਤੂਆਂ ਤੇ ਮਿੱਤਰ ਕੀੜਿਆਂ ਨੂੰ ਬੇਰਹਿਮੀ ਨਾਲ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਤੇ ਹੁਣ ਪਾਣੀ ਦੀ ਬਰਬਾਦੀ ਨਾਲ ਰਹਿੰਦੀ-ਖੂੰਹਦੀ ਕਸਰ ਕੱਢੀ ਜਾ ਰਹੀ ਹੈ | ਜਦਕਿ ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਨਾ ਤਾਂ ਕਿਸਾਨਾਂ ਨੂੰ ਇਸ ਮੌਸਮ 'ਚ ਨਾੜ ਨੂੰ ਅੱਗ ਲਾਉਣ ਦੀ ਲੋੜ ਹੁੰਦੀ ਹੈ ਤੇ ਨਾ ਹੀ ਖੇਤਾਂ ਨੂੰ ਪਾਣੀ ਨਾਲ ਭਰਨ ਦੀ | ਇਸ ਸੰਬੰਧੀ ਗੱਲ ਕਰਦਿਆਂ ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਨੇ ਵੀ ਮੰਨਿਆ ਕਿ ਸਮੇਂ ਤੋਂ ਪਹਿਲਾਂ ਭਾਵ ਝੋਨੇ ਦੀ ਲਵਾਈ ਤੋਂ ਕਈ ਦਿਨ ਪਹਿਲਾਂ ਖੇਤਾਂ ਨੂੰ ਪਾਣੀ ਨਾਲ ਭਰਨਾ ਪਾਣੀ ਦੀ ਬਰਬਾਦੀ ਤੋਂ ਸਿਵਾਏ ਕੁੱਝ ਨਹੀਂ ਹੈ ਤੇ ਅਜਿਹਾ ਕਰਕੇ ਕਿਸਾਨ ਆਪਣੇ ਹੱਥੀਂ ਆਪਣਾ ਭਵਿੱਖ ਤਬਾਹ ਕਰ ਰਹੇ ਹਨ | ਉਨ੍ਹਾਂ ਜਿੱਥੇ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਦੀ ਅਪੀਲ ਕੀਤੀ, ਉੱਥੇ ਪੰਜਾਬ ਸਰਕਾਰ ਕੋਲੋਂ ਵੀ ਇਸ ਮਾਮਲੇ 'ਚ ਸਖਤ ਕਦਮ ਚੁੱਕਣ ਦੀ ਮੰਗ ਕਰਦੇ ਹੋਏ ਕਿਹਾ ਕਿ ਅੱਜ ਪਾਣੀ ਬਚਾਉਣਾ ਸਮੇਂ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਪੰਜਾਬ ਵਲੋਂ ਨਸ਼ਾ ਮੁਕਤੀ ਮੋਰਚਾ ਦੇ ਸਟੇਟ ਹੈਲਥ ਕੋਆਰਡੀਨੇਟਰ ਅਤੇ ਸਟੇਟ ਹੈਲਥ ਕਮੇਟੀ ਮੈਂਬਰਾਂ ਦੀ ਨਿਯੁਕਤੀ ਅਗਲੀ ਖ਼ਬਰ ਨਿਯਮਾਂ ਦੀਆਂ ਉੱਡਦੀਆਂ ਧੱਜੀਆਂ ਤੇ ਧੱਕੇਸ਼ਾਹੀ ਦੇਖਣ ਦੇ ਬਾਵਜੂਦ ਪੁਲਿਸ ਤੇ ਚੋਣ ਕਮਿਸ਼ਨ ਮੂਕ ਦਰਸ਼ਕ ਬਣੇ-ਮਜੀਠੀਆ <b...
Ad Position 24