11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਸੂ ਮੋਟੋ ਨੋਟਿਸ

Ad Position 21
No active advertisement
ਅਜੀਤ ਡੈਸਕ 27-05-2026

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ, ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਚੋਣਾਂ ਨੂੰ ਖੁੱਲ੍ਹੇਆਮ ਲੁੱਟਿਆ-ਰੰਧਾਵਾ ਅਗਲੀ ਖ਼ਬਰ ਲਾਲ ਕਿਲ੍ਹਾ ਕਾਰ ਧਮਾਕਾ-ਉਮਰ ਉਨ ਨਬੀ ਨੇ ਵਿਸਫੋਟਕ ਖ਼ਰੀਦਣ ਲਈ ਵਰਤੀ ਸੀ ਨਕਲੀ ਪਛਾਣ <br/>
Ad Position 24