ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਕਾਂਗਰਸ ਆਗੂ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਚ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਸਰਕਾਰੀ ਮਸ਼ੀਨਰੀ ਦੀ ਕਥਿਤ ਦੁਰਵਰਤੋਂ, ਰਾਜਨੀਤਿਕ ਹਿੰਸਾ ਤੇ ਪ੍ਰਸ਼ਾਸਨਿਕ ਦਬਾਅ ਦੇ ਦੋਸ਼ ਲਾਉਂਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਖੁੱਲ੍ਹੇਆਮ ਚੋਣਾਂ ਨੂੰ ਲੁੱਟ ਰਹੀ ਹੈ ਤੇ ਲੋਕਤੰਤਰੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਰਾਜਨੀਤਿਕ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ, ਪਰ ਕਾਂਗਰਸ ਪਾਰਟੀ ਅਜਿਹੀ ਗੈਰ-ਲੋਕਤੰਤਰੀ ਰਾਜਨੀਤੀ ਤੋਂ ਡਰੇਗੀ ਨਹੀਂ | ਰੰਧਾਵਾ ਨੇ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਤੋਂ ਹਿੰਸਾ, ਡਰਾਉਣ-ਧਮਕਾਉਣ ਤੇ ਮੀਡੀਆ ਨਾਲ ਦੁਰਵਿਵਹਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਸੂਬੇ ਵਿਚ ਵਿਗੜ ਰਹੇ ਲੋਕਤੰਤਰੀ ਮਾਹੌਲ ਨੂੰ ਦਰਸਾਉਂਦੀਆਂ ਹਨ | 'ਆਪ' ਸਰਕਾਰ ਨੇ ਚੋਣਾਂ ਨੂੰ ਖੁੱਲ੍ਹੇਆਮ ਲੁੱਟਿਆ ਹੈ |
'ਆਪ' ਸਰਕਾਰ ਨੇ ਚੋਣਾਂ ਨੂੰ ਖੁੱਲ੍ਹੇਆਮ ਲੁੱਟਿਆ-ਰੰਧਾਵਾ
ਅਜੀਤ ਡੈਸਕ
27-05-2026